ਫਿਰੋਜ਼ਪੁਰ ‘ਚ ਨਸ਼ਾ ਤਸਕਰ ਹਰਨਾਮ ਸਿੰਘ ਦੀ 41 ਲੱਖ ਦੀ ਜਾਇਦਾਦ ਕੁਰਕ; ਪੁਲਿਸ ਨੇ ਘਰ ਦੇ ਬਾਹਰ ਚਿਪਕਾਏ ਪੋਸਟਰ

0
1888

ਫ਼ਿਰੋਜ਼ਪੁਰ, 23 ਅਕਤੂਬਰ | ਜ਼ਿਲ੍ਹਾ ਪੁਲਿਸ ਵਲੋਂ NDPS ਐਕਟ ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਨਾਜਾਇਜ਼ ਧੰਦਾ ਕਰਕੇ ਹਰਨਾਮ ਸਿੰਘ ਪੁੱਤਰ ਪਿਸ਼ਾਵਰ ਸਿੰਘ ਵਾਸੀ ਪੱਲਾ ਮੇਘਾ ਥਾਣਾ ਸਦਰ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ 41 ਲੱਖ 66 ਹਜ਼ਾਰ 472 ਰੁਪਏ ਦੀ ਗ਼ੈਰ-ਕਾਨੂੰਨੀ ਜਾਇਦਾਦ ਕੁਰਕ ਕੀਤੀ ਗਈ ਹੈ। 13 ਨਸ਼ਾ ਤਸਕਰਾਂ ਦੀ ਗ਼ੈਰ-ਕਾਨੂੰਨੀ ਜਾਇਦਾਦ ਦੇ ਕੁਰਕੀ ਦੇ ਆਰਡਰ ਕੰਪੀਟੈਂਟ ਅਥਾਰਟੀ ਨਵੀਂ ਦਿੱਲੀ ਕੋਲ ਭੇਜੇ ਜਾ ਚੁੱਕੇ ਹਨ।

ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ 15 ਹੋਰ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਅਟੈਚ ਕਰਵਾਉਣ ਸਬੰਧੀ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨਡੀਪੀਐਸ ਐਕਟ 1985 ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਉਤੇ ਪੂਰੀ ਤਰ੍ਹਾਂ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।