ਚੰਡੀਗੜ੍ਹ | ਪੰਜਾਬ ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਮੁਹੱਲਾ ਕਲੀਨਿਕਾਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀ 15 ਅਗਸਤ ਨੂੰ 75 ਆਮ ਆਦਮੀ 75 ਕਲੀਨਿਕਾਂ ਨੂੰ ਲੋਕਾਂ ਦੇ ਹਵਾਲੇ ਕਰੇਗੀ।
ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਹਰ ਜ਼ਿਲ੍ਹੇ ਤੇ ਹਰ ਮੁਹੱਲੇ ਤੱਕ ਲਿਜਾਇਆ ਜਾਵੇਗਾ। ਮੁਹੱਲਾ ਕਲੀਨਿਕਾਂ ਵਿੱਚ 41 ਟੈਸਟ ਫ੍ਰੀ ਕੀਤੇ ਜਾਣਗੇ ਤੇ ਇਸ ਦੇ ਨਾਲ ਹੀ ਹਰ ਤਰ੍ਹਾਂ ਦੀ ਦਵਾਈ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਸਿਹਤ ਸਹੂਲਤਾਂ ਵਿੱਚ ਸੁਧਾਰ ਅੱਗੇ ਵੀ ਜਾਰੀ ਰਹੇਗੀ।
ਕਈ ਲੋਕਾਂ ਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਵੱਡਾ ਹਸਪਤਾਲ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਹੈ। ਆਮ ਆਦਮੀ ਕਲੀਨਿਕ ਛੋਟੀ-ਮੋਟੀ ਬਿਮਾਰੀ ਜਿਵੇ ਖੰਘ, ਜ਼ੁਕਾਮ, ਬੁਖਾਰ ਜਾਂ ਬੀਪੀ, ਸ਼ੂਗਰ ਚੈਕ ਕਰਵਾਉਣੀ ਹੈ। ਇਸ ਲਈ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲੈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ।
ਸੇਵਾ ਕੇਂਦਰਾਂ ਨੂੰ ਆਮ ਆਮ ਕਲੀਨਿਕ ਵਿੱਚ ਬਦਲਣ ਉਤੇ 18 ਲੱਖ ਦੀ ਮੁਰੰਮਤ ਦੇ ਸਵਾਲ ਉਪਰ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਇਲਾਵਾ ਜੌੜਾਮਾਜਰਾ ਮੀਡੀਆ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਮੁਹੱਲਾ ਕਲੀਨਿਕ ਨੂੰ ਲੈ ਕੇ ਭ੍ਰਿਸ਼ਟਾਚਾਰ ਦਾ ਖ਼ਦਸ਼ਾ ਪ੍ਰਗਟਾ ਰਹੀਆਂ ਹਨ।