ਗੁਰਦਾਸਪੁਰ. ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਲਗਾਤਾਰ ਵੱਧਦੀ ਗਿਣਤੀ ਕਾਰਨ ਲੋਕਾਂ ਵਿੱਚ ਦਹਿਸ਼ਤ ਵੱਧ ਰਹੀ ਹੈ। ਅੱਜ ਫਿਰ ਗੁਰਦਾਸਪੁਰ ਵਿੱਚ ਕੋਰੋਨਾ ਵਾਇਰਸ ਵਿੱਚ ਇਕਠਿਆਂ ਹੀ 42 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਸਾਹਮਣੇ ਆਈ ਹੈ।
ਨਵੇਂ ਕੋਰੋਨਾ ਵਾਇਰਸ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਕ੍ਰਿਸ਼ਨਾ ਚੰਦ ਨੇ ਕੀਤੀ ਹੈ। ਇਸ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 77 ਹੋ ਗਈ ਹੈ।
ਇਨ੍ਹਾਂ ਵਿਚੋਂ ਇੱਕ ਮਰੀਜ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ 76 ਇਲਾਜ ਅਧੀਨ ਹਨ। ਫਿਲਹਾਲ ਵਿਭਾਗ ਵਲੋਂ ਨਵੇਂ ਸਾਹਮਣੇ ਆਏ ਮਰੀਜ਼ਾਂ ਨੂੰ ਆਇਸੋਲੇਟ ਕਰਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।