ਜਲੰਧਰ – ਕੋਰੋਨਾ ਤੋਂ ਠੀਕ ਹੋਏ 42 ਹੋਰ ਮਰੀਜ਼ਾਂ ਨੂੰ ਅੱਜ ਕੋਵਿਡ ਕੇਅਰ ਸੈਂਟਰ ਤੋਂ ਮਿਲੀ ਛੁੱਟੀ

0
461

ਜਲੰਧਰ . ਜ਼ਿਲ੍ਹਾ ਜਲੰਧਰ ਨੂੰ ਕੋਰੋਨਾ ਵਾਇਰਸ ਮੁਕਤ ਬਣਾਉਣ ਵੱਲ ਇਕ ਹੋਰ ਕਦਮ ਪੁੱਟਦਿਆਂ ਅੱਜ ਸਥਾਨਕ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਮਿਆਰੀ ਇਲਾਜ ਉਪਰੰਤ ਕੋਰੋਨਾ ਪਾਜ਼ੀਟਿਵ 42 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ।

ਜਿਨ੍ਹਾਂ ਮਰੀਜ਼ਾਂ ਨੂੰ ਅੱਜ ਛੁੱਟੀ ਦਿੱਤੀ ਗਈ ਉਨ੍ਹਾਂ ਵਿੱਚ ਕਲਾਵਤੀ ਸੋਨੀਆ ਦੇਵੀ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਦੁਰਗੇਸ਼ ਕੁਮਾਰ, ਸੂਰਜ ਸਿੰਘ, ਰਾਜਿੰਦਰ ਕੁਮਾਰ, ਸੁਦੇਸ਼ ਕੁਮਾਰ,ਰਘਬੀਰ ਕੁਮਾਰ, ਗੌਰੀ ਮਿਥੀਲੇਸ਼, ਅੱਛੇ ਲਾਲ, ਅਰਦੀਪ/ਗੁਰਦੀਪ ਕੌਰ, ਸਕੀਬ ਸਲਾਮ, ਭੁਪਿੰਦਰ ਸਿੰਘ, ਚੰਦ, ਗੁਰਕੀਰਤ ਸਿੰਘ, ਰਾਜੇਸ਼,ਰਾਹੁਲ ਕੁਮਾਰ, ਜਸਵਿੰਦਰ ਕੌਰ, ਪੂਜਾ, ਲਖਵਿੰਦਰ ਸਿੰਘ, ਜਗਤਾਰ ਸਿੰਘ, ਲੇਖ ਰਾਜ, ਰਾਕੇਸ਼ , ਕਿਸ਼ਨ ਕੁਮਾਰ, ਠੁਕਰ ਮਾਤੋ ਅਤੇ ਅਜੈ ਕੁਮਾਰ ਸ਼ਾਮਿਲ ਸਨ ਜਿਨਾ ਨੂੰ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਕੋਵਿਡ ਕੇਅਰ ਸੈਂਟਰ ਵਿਖੇ ਦਾਖ਼ਿਲ ਕਰਵਾਇਆ ਗਿਆ ਤੇ ਜਿਨਾਂ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀ ਡਾਕਟਰੀ ਟੀਮ ਵਲੋਂ ਇਲਾਜ ਕੀਤਾ ਗਿਆ।

ਜਿਨ੍ਹਾਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਉਨ੍ਹਾਂ ਵਿੱਚ ਤਾਰੁਸ਼, ਸ਼ਿਖਾ, ਮਨਜਿੰਦਰ ਸਿੰਘ, ਸ਼ਰਨਜੀਤ ਸਿੰਘ, ਸੁਰਿੰਦਰਪਾਲ, ਨਵਜੋਤ ਜੈ ਕੁਮਾਰ, ਓਮ ਪ੍ਰਕਾਸ਼, ਅਵਤਾਰ ਸਿੰਘ, ਲਾਲ ਸਿੰਘ, ਅਨੀਸ਼ਾ, ਕਾਲਾ ਰਾਮ, ਬਖਸ਼ੀਸ ਸਿੰਘ ਅਤੇ ਅੰਮ੍ਰਿਤਪਾਲ ਸ਼ਾਮਿਲ ਹਨ ਜਿਨਾ ਨੂੰ ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਵਲੋਂ ਵਧੀਆ ਇਲਾਜ ਮੁਹੱਈਆ ਕਰਵਾਇਆ ਗਿਆ।                

ਛੁੱਟੀ ਮਿਲਣ ਉਪਰੰਤ ਇਨ੍ਹਾਂ ਮਰੀਜ਼ਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਵਲੋਂ ਇਸ ਔਖੀ ਘੜੀ ਵਿੱਚ ਡਾਕਟਰਾਂ ਅਤੇ ਹੋਰਨਾਂ ਸਿਹਤ ਅਮਲੇ ਵਲੋਂ ਕੀਤੇ ਗਏ ਵਧੀਆ ਇਲਾਜ ਦੀ ਵੀ ਪ੍ਰਸ਼ੰਸਾ ਕੀਤੀ ਗਈ।

ਇਸ ਮੌਕੇ ਡਾਕਟਰਾਂ ਅਤੇ ਸਮੁੱਚੇ ਅਮਲੇ ਨੂੰ ਵਧਾਈ ਦਿੰਦਿਆਂ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ  ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਖਿਲਾਫ਼ ਲੜੀ ਜਾ ਰਹੀ ਜੰਗ ਦੌਰਾਨ ਇਹ ਇਕ ਵੱਡੀ ਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਵਚਨਬੱਧਤਾ ਅਤੇ ਹਰੇਕ ਪੰਜਾਬ ਵਾਸੀ ਖਾਸ ਕਰਕੇ ਜਲੰਧਰ ਵਾਸੀਆਂ ਦੀ ਦ੍ਰਿੜ ਇੱਛਾ ਸ਼ਕਤੀ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।