ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸੋਮਵਾਰ ਨੂੰ ਕੋਰੋਨਾ ਦੇ 44 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਦੇ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2059 ਹੋ ਗਈ ਹੈ। ਜਲੰਧਰ ਵਿਚ ਕੋਰੋਨਾ ਦੇ ਮਰੀਜ਼ਾਂ ਵੀ ਤੇਜ਼ੀ ਨਾਲ ਠੀਕ ਹੋ ਰਹੇ ਹਨ, ਅੱਜ ਵੀ 275 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜੁਲਾਈ ਮਹੀਨੇ ਵਿਚ 1018 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਦੱਸ ਦਈਏ ਕਿ ਕੱਲ੍ਹ ਵੀ ਕੋਰੋਨਾ ਦੇ 79 ਮਾਮਲੇ ਸਾਹਮਣੇ ਆਏ ਸੀ ਤੇ 3 ਲੋਕਾਂ ਦੀ ਮੌਤ ਵੀ ਹੋ ਗਈ ਸੀ।
Special Offer
