ਜਲੰਧਰ ‘ਚ ਆਏ ਕੋਰੋਨਾ ਦੇ 48 ਨਵੇਂ ਮਾਮਲੇ, ਗਿਣਤੀ ਹੋਈ 1581

0
753

ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ 48 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ 48 ਮਰੀਜ਼ਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1581 ਹੋ ਗਈ ਹੈ। ਅੱਜ ਆਏ ਕੇਸਾਂ ਵਿਚ 8 ਆਈਟੀਬੀਪੀ ਤੇ 3 ਸੀਆਰਪੀਐਫ ਦੇ ਜਵਾਨ ਸ਼ਾਮਲ ਹਨ, ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 664 ਹੋ ਗਈ ਹੈ ਤੇ 32 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਰਾਹਤ ਵਾਲੀ ਖਬਰ ਇਹ ਹੈ ਕਿ ਸ਼ੁਕਰਵਾਰ ਨੂੰ 689 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਆਈ ਸੀ। ਦੱਸ ਦਈਏ ਕੀ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੇ ਠੀਕ ਹੋਣ ਦੀ ਗਿਣਤੀ ਵਿਚ ਵੀ ਵਾਧਾ ਹੋ ਰਿਹਾ ਹੈ।