ਬੇਅਦਬੀ ਮਾਮਲੇ ‘ਚ ਸੁਨਾਰੀਆ ਜੇਲ ‘ਚ ਰਾਮ ਰਹੀਮ ਤੋਂ ਹੋਈ 5 ਘੰਟੇ ਪੁੱਛਗਿਛ, ਪਹਿਲਾਂ ਹੀ ਉਮਰਕੈਦ ਦੀ ਸਜ਼ਾ ਕੱਟ ਰਿਹੈ ਡੇਰਾ ਮੁਖੀ

0
1468

ਚੰਡੀਗੜ੍ਹ | ਡੇਰਾ ਮੁਖੀ ਰਾਮ ਰਹੀਮ ਤੋਂ ਅੱਜ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਵੱਲੋਂ ਰੋਹਤਕ ਦੀ ਸੁਨਾਰੀਆ ਜੇਲ ‘ਚ ਪੁੱਛਗਿਛ ਕੀਤੀ ਗਈ। ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬਹੁਤ ਸਾਰੇ ਸਵਾਲ SIT ਵੱਲੋਂ ਪੁੱਛੇ ਗਏ, ਜਿਨ੍ਹਾਂ ਦਾ ਜਵਾਬ ਰਾਮ ਰਹੀਮ ਨੇ ਦਿੱਤਾ।

ਰਾਮ ਰਹੀਮ ਤੋਂ ਪੰਜਾਬ ਦੇ ਫਰੀਦਕੋਟ ‘ਚ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਰੀਬ 5 ਘੰਟੇ ਪੁੱਛਗਿਛ ਕੀਤੀ ਗਈ।

ਮੌਕੇ ‘ਤੇ ਡੇਰਾ ਮੁਖੀ ਦਾ ਵਕੀਲ ਵੀ ਮੌਜੂਦ ਰਿਹਾ। ਰਾਮ ਰਹੀਮ ਨੇ ਆਪਣੇ ਵਕੀਲ ਦੀ ਮੌਜੂਦਗੀ ‘ਚ ਸਵਾਲਾਂ ਦੇ ਜਵਾਬ ਦੇਣ ਦੀ ਗੱਲ ਕਹੀ ਸੀ।

ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿੱਚ ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ, ਡੀਐੱਸਪੀ ਲਖਬੀਰ ਸਿੰਘ ਤੇ ਇੰਸਪੈਕਟਰ ਦਲਬੀਰ ਸਿੰਘ ਕੁੱਲ 4 ਮੈਂਬਰਾਂ ਦੀ ਟੀਮ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪਹੁੰਚੀ। SIT ਦੇ ਕਾਫਲੇ ‘ਚ 10 ਗੱਡੀਆਂ ਸਨ, ਜਿਨ੍ਹਾਂ ‘ਚ 30 ਅਧਿਕਾਰੀ ਸਨ।

ਰਾਮ ਰਹੀਮ ਪਹਿਲਾਂ ਹੀ ਸਾਧਵੀਆਂ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ‘ਚ 10-10 ਸਾਲ ਤੇ ਪੱਤਰਕਾਰ ਛੱਤਰਪਤੀ ਦੀ ਹੱਤਿਆ ਤੇ ਡੇਰੇ ਦੀ ਮੈਨੇਜਮੈਂਟ ਕਮੇਟੀ ਦੇ ਸਾਬਕਾ ਮੈਂਬਰ ਰਣਜੀਤ ਸਿੰਘ ਦੇ ਕਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹੁਣ ਬੇਅਦਬੀ ਮਾਮਲੇ ‘ਚ ਰਾਮ ਰਹੀਮ ਫਸ ਚੁੱਕਾ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ