ਮੋਗਾ (ਤਨਮਯ) | ਮੋਗਾ-ਅੰਮ੍ਰਿਤਸਰ ਰੋਡ ‘ਤੇ ਅੱਜ ਸਵੇਰੇ ਕਰੀਬ 7.55 ਵਜੇ 2 ਬੱਸਾਂ ਦੀ ਆਹਮੋ-ਸਾਹਮਣੇ ਟੱਕਰ ‘ਚ ਦਰਦਨਾਕ ਹਾਦਸਾ ਹੋ ਗਿਆ, ਜਿਸ ਵਿਚ ਦਰਜਨਾਂ ਲੋਕ ਗੰਭੀਰ ਜ਼ਖਮੀ ਹੋ ਗਏ।, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ‘ਚ ਦਾਖਲ ਕਰਵਾਇਆ ਗਿਆ।
ਸਿਵਲ ਹਸਪਤਾਲ ‘ਚ ਡੀਐੱਸਪੀ ਧਰਮਕੋਟ ਸੰਦੀਪ ਹੰਸ, ਸੁਬੇਗ ਸਿੰਘ ਮੌਕੇ ‘ਤੇ ਪਹੁੰਚੇ ਤੇ ਨਿਰੀਖਣ ਕਰਨ ਤੋਂ ਬਾਅਦ ਪਤਾ ਲੱਗਾ ਕਿ ਪ੍ਰਿੰਸ ਬੱਸ ‘ਚ ਸਵਾਰ ਲੋਕ ਜੀਰਾ ਤੋਂ ਚੰਡੀਗੜ੍ਹ ਲਈ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣ ਜਾ ਰਹੇ ਸਨ।
ਵਿਧਾਇਕ ਕੁਲਬੀਰ ਜੀਰਾ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਵੀ ਥੋੜ੍ਹੀ ਦੇਰ ‘ਚ ਜ਼ਖਮੀਆਂ ਦਾ ਪਤਾ ਲੈਣ ਪਹੁੰਚ ਰਹੇ ਹਨ।
ਡੀਐੱਸਪੀ ਸੰਦੀਪ ਹੰਸ ਨੇ ਕਿਹਾ ਕਿ ਗੰਭੀਰ ਜ਼ਖਮੀ ਲੋਕਾਂ ਨੂੰ ਸਿਵਲ ਹਸਪਤਾਲ ਮੋਗਾ ‘ਚ ਦਾਖਲ ਕਰਵਾਇਆ ਗਿਆ ਹੈ।
ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਕ੍ਰਿਪਾਲ ਸਿੰਘ ਨੇ ਕਿਹਾ ਕਿ ਦੁਰਘਟਨਾ ਇੰਨੀ ਭਿਆਨਕ ਸੀ ਕਿ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 50 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ‘ਚ ਦਾਖਲ ਕਰਵਾਇਆ ਗਿਆ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)