ਫਰੀਦਕੋਟ ਦੀ ਮਾਡਰਨ ਜੇਲ ਅੰਦਰ ਤਲਾਸ਼ੀ ਦੌਰਾਨ ਮਿਲੇ 5 ਮੋਬਾਇਲ

0
383

ਫਰੀਦਕੋਟ| ਕੇਂਦਰੀ ਮਾਡਰਨ ਜੇਲ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਜੇਲ ਪ੍ਰਸ਼ਾਸਨ ਵਲੋਂ ਇਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਕੁਲ 5 ਮੋਬਾਇਲ ਬਰਾਮਦ ਕੀਤੇ ਗਏ ਹਨ, ਜਿਸ ਦੇ ਸਬੰਧ ‘ਚ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਇਕ ਕੈਦੀ ਅਤੇ ਇਕ ਹਵਾਲਾਤੀ ਸਣੇ ਅਣਪਛਾਤਿਆਂ ਖਿਲਾਫ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੁਲਿਸ ਨੂੰ ਭੇਜੀ ਸ਼ਿਕਾਇਤ ਵਿਚ ਜੇਲ ਪ੍ਰਸ਼ਾਸਨ ਮੁਤਾਬਕ ਜੇਲ ਕਰਮਚਾਰੀਆਂ ਵੱਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲੈਣ ‘ਤੇ ਇਕ ਕੈਦੀ ਅਤੇ ਇਕ ਹਵਾਲਾਤੀ ਤੋਂ ਇਕ-ਇਕ ਮੋਬਾਇਲ ਮਿਲਿਆ ਹੈ, ਜਦਕਿ 3 ਮੋਬਾਇਲ ਲਾਵਾਰਿਸ ਹਾਲਤ ਵਿਚ ਮਿਲੇ ਹਨ।

ਥਾਣਾ ਕੋਤਵਾਲੀ ਦੇ ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਨੇ 5 ਮੋਬਾਇਲ ਬਰਾਮਦ ਕੀਤੇ ਹਨ, ਜਿਸ ਦੇ ਸਬੰਧ ਵਿਚ ਕੇਸ ਦਰਜ ਕੀਤਾ ਗਿਆ ਹੈ। ਜਲਦ ਹੀ ਨਾਮਜ਼ਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ ਅੰਦਰ ਇਨ੍ਹਾਂ ਕੋਲ ਮੋਬਾਇਲ ਕਿਸ ਤਰ੍ਹਾਂ ਪੁੱਜੇ ਅਤੇ ਜੇਕਰ ਕਿਸੇ ਜੇਲ ਕਰਮਚਾਰੀ ਦੀ ਕੋਈ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਵੀ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇਗੀ।