ਲੁਧਿਆਣਾ. ਸੂਬੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵੱਧ ਹੁੰਦੀ ਜਾ ਰਹੀ ਹੈ। ਸ਼ਹਿਰ ਵਿਚ ਅੱਜ ਸਵੇਰੇ 5 ਹੋਰ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਕੇਸ ਟਾਇਰ ਫੈਕਟਰੀ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਦੇ ਦੱਸੇ ਜਾ ਰਹੇ ਹਨ ਜਿਨ੍ਹਾਂ ਵਿਚ ਕੈਲਾਸ਼ ਨਗਰ ਦਾ 39 ਸਾਲਾ ਵਿਅਕਤੀ, ਗੁਰਪਾਲ ਨਗਰ ਦਾ 52 ਸਾਲਾ, ਪੋਸਟ ਆਫਿਸ ਕਾਦੋਂ ਦਾ 25 ਸਾਲਾ ਵਿਅਕਤੀ ਤੇ ਲੁਧਿਆਣਾ ਦਾ 57 ਸਾਲਾ ਵਿਅਕਤੀ, ਹੈਬੋਵਾਲ ਕਲਾਂ ਦਾ 41 ਸਾਲਾ ਹੈ।
ਇਨ੍ਹਾਂ ਦੀ ਰਿਪੋਰਟ ਪਾਜੀਟਿਵ ਆਉਣ ਨਾਲ ਜਿਲ੍ਹੇ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 141 ਹੋ ਗਈ ਹੈ। ਇੰਨੀ ਜਲਦੀ ਕੋਰੋਨਾ ਪੀੜਤਾਂ ਦੀ ਗਿਣਤੀ ਵਧਣ ਨਾਲ ਪ੍ਰਸ਼ਾਸਨ ਵੀ ਚਿੰਤਤ ਹੈ ਅਤੇ ਲੋਕਾਂ ਵਿਚ ਵੀ ਖੌਫ ਦਾ ਮਾਹੌਲ ਬਣਿਆ ਹੋਇਆ ਹੈ।ਸਿਵਲ ਸਰਜਨ ਰਾਜੇਸ਼ ਬੱਗਾ ਨੇ ਦੱਸਿਆ ਕਿ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਲਗਪਗ 265 ਸ਼ੱਕੀ ਮਰੀਜਾਂ ਨੂੰ ਏਕਾਂਤਵਾਸ ਵਿਚ ਰੱਖਿਆ ਗਿਆ ਹੈ।