ਜਲਾਲਾਬਾਦ | ਇਥੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਲਾਲਾਬਾਦ ਵਿਚ ਇੱਕ ਔਰਤ ਨਾਲ ਬਲਾਤਕਾਰ ਕੀਤਾ ਗਿਆ। ਔਰਤ ਨੇ 5 ਲੋਕਾਂ ‘ਤੇ ਜ਼ਬਰਦਸਤੀ ਘਰ ‘ਚ ਦਾਖਲ ਹੋਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਥਾਣਾ ਸਦਰ ਦੇ ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਇਕ ਔਰਤ ਨੇ ਸ਼ਿਕਾਇਤ ਦਿੰਦਿਆਂ ਕਿਹਾ ਕਿ ਉਹ ਸ਼ਾਮ ਸਮੇਂ ਘਰ ‘ਚ ਇਕੱਲੀ ਸੀ। ਇਸ ਦੌਰਾਨ ਗੱਜਣ ਸਿੰਘ, ਜੀਤ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ ਅਤੇ ਜਸਵੰਤ ਸਿੰਘ ਘਰ ਅੰਦਰ ਦਾਖਲ ਹੋ ਗਏ।
ਗੱਜਣ, ਜੀਤ ਸਿੰਘ ਅਤੇ ਗੁਰਮੇਲ ਸਿੰਘ ਉਸ ਨੂੰ ਕਮਰੇ ਵਿਚ ਲੈ ਗਏ ਅਤੇ ਉਸ ਨਾਲ ਬਲਾਤਕਾਰ ਕੀਤਾ। ਬਾਅਦ ਵਿਚ ਉਹ ਉਥੋਂ ਚਲਾ ਗਿਆ। ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਔਰਤ ਦੀ ਸ਼ਿਕਾਇਤ ‘ਤੇ ਪੁਲਿਸ ਨੇ ਪੰਜਾਂ ਖਿਲਾਫ ਘਰ ‘ਚ ਕੁੱਟਮਾਰ ਅਤੇ ਜਬਰ-ਜ਼ਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ