ਨਸ਼ੇ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ 5 ਨੌਜਵਾਨਾਂ ਨੇ ਕੀਤਾ ਦੋਸਤ ਦਾ ਕਤਲ

0
464

ਲੁਧਿਆਣਾ| ਡਾਬਾ ਥਾਣੇ ਵਿੱਚ ਪੈਂਦੇ ਇਲਾਕੇ ਵਿਚ ਦੋਸਤਾਂ ਵੱਲੋਂ ਹੀ ਦਾਰੂ ਦੇ ਨਸ਼ੇ ਵਿੱਚ ਜੂਆ ਖੇਡਦੇ ਹੋਏ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਇਕ ਦੋਸਤ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਪੰਜ ਆਰੋਪੀਆਂ ਨੂੰ ਅੱਜ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ । ਆਰੋਪੀਆਂ ਵੱਲੋਂ ਨਸ਼ੇ ਦੀ ਹਾਲਤ ਵਿੱਚ ਜੂਏ ਵਿੱਚ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।

ਇਸ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਪੁਲਸ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ, ਜਿਸ ਵਿੱਚ ਥਾਣਾ ਡਾਬਾ ਵਿੱਚ ਬੀਤੇ ਦਿਨੀਂ ਹੋਏ ਕਤਲ ਮਾਮਲੇ ਵਿਚ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮ੍ਰਿਤਕ ਦਾਰੂ ਪੀਣ ਦਾ ਆਦੀ ਸੀ ਅਤੇ ਆਪਣੇ ਦੋਸਤਾਂ ਨਾਲ ਦਾਰੂ ਪੀਣ ਵਾਸਤੇ ਗਿਆ ਸੀ ਪਰ ਉੱਥੇ ਜੂਆ ਖੇਡਦੇ ਹੋਏ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਸਤਾਂ ਵੱਲੋਂ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸ ਤੋਂ ਬਾਅਦ ਆਰੋਪੀ ਫਰਾਰ ਹੋ ਗਏ ਸਨ ਅਤੇ ਪੁਲਿਸ ਵੱਲੋ 5 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ।