ਭਾਰਤ ‘ਚ ਹੁਣ ਤੱਕ 60 ਮੌਤਾਂ, ਤਕਰੀਬਨ 2060 ਮਾਮਲਿਆਂ ਦੀ ਹੋਈ ਪੁਸ਼ਟੀ

0
495

ਨਵੀਂ ਦਿੱਲੀ. ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿੱਚ ਹੁਣ ਤੱਕ 60 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2060 ਹੋ ਗਈ ਹੈ, 1,764 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪਿਛਲੇ 12 ਘੰਟਿਆਂ ਵਿੱਚ 131 ਨਵੇਂ ਕੇਸ ਸਾਹਮਣੇ ਆਏ ਹਨ, 150 ਲੋਕ ਠੀਕ ਵੀ ਹੋਏ ਹਨ।

ਅੱਜ ਸਵੇਰੇ ਵਡੋਦਰਾ ਵਿੱਚ ਇੱਕ 52 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਵਿਅਕਤੀ ਹਾਲ ਹੀ ਵਿੱਚ ਸ਼੍ਰੀਲੰਕਾ ਗਿਆ ਸੀ। ਉਸ ਨੂੰ 19 ਮਾਰਚ ਨੂੰ ਵਡੋਦਰਾ ਦੇ ਐਸਐਸਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਮਰਨ ਵਾਲੇ ਵਿਅਕਤੀ ਦੇ ਪਰਿਵਾਰ ਦੇ ਚਾਰ ਹੋਰ ਲੋਕ ਕੋਰੋਨਾ ਨਾਲ ਸੰਕਰਮਿਤ ਹਨ। ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਬਾਰੇ ਜਾਣਕਾਰੀ ਵਡੋਦਰਾ ਦੇ ਕੁਲੈਕਟਰ ਐਸ ਅਗਰਵਾਲ ਨੇ ਦਿੱਤੀ ਹੈ।

ਪੰਜਾਬ ਵਿੱਚ ਵੀ ਅੱਜ ਸਵੇਰੇ 4.30 ਵਜ੍ਹੇ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਹੁਣ ਤੱਕ ਰਾਜ ਵਿੱਚ ਕੋਰੋਨਾ ਨਾਲ 5 ਮੌਤਾਂ ਹੋ ਚੁਕੀਆਂ ਹਨ ਅਤੇ 46 ਮਾਮਲੇ ਸਾਹਮਣੇ ਆਏ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।