ਜਲੰਧਰ ‘ਚ ਆਏ ਕੋਰੋਨਾ ਦੇ 50 ਨਵੇਂ ਮਾਮਲੇ, ਗਿਣਤੀ ਹੋਈ 2567

0
930

ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 50 ਨਵੇਂ ਹੋਰ ਮਾਮਲੇ ਸਾਹਮਣੇ ਆਏ ਹਨ, ਕੱਲ੍ਹ ਵੀ 100 ਮਾਮਲੇ ਸਾਹਮਣੇ ਆਏ ਸਨ। ਅੱਜ ਆਏ ਮਰੀਜ਼ਾਂ ਦੇ ਕਾਰਨ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2567 ਹੋ ਗਈ ਹੈ ਜਦਕਿ ਮੌਤਾਂ ਦਾ ਅੰਕੜਾ 64 ਹੈ। ਜਲੰਧਰ ਵਿਚ ਜਿੱਥੇ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ ਉੱਥੇ ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਵੀ ਵੱਧ ਰਹੀ ਹੈ। ਜੁਲਾਈ ਮਹੀਨੇ ਵਿਚ 1400 ਤੋਂ ਵੱਧ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।