ਜਲੰਧਰ . ਕੋਰੋਨਾ ਨੂੰ ਲੈ ਕੇ ਜਲੰਧਰ ਜਿਲੇ ਤੋਂ ਲਗਾਤਾਰ ਰਾਹਤ ਭਰੀਆਂ ਖਬਰਾਂ ਆ ਰਹੀਆਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਜਾਰੀ ਜੰਗ ਦੌਰਾਨ ਜਿਲੇ ਵਿੱਚ ਲੋਕਾਂ ਦੇ ਗਲੇ ਰਾਹੀਂ ਲਏ ਗਏ 6069 ਟੈਸਟਾਂ ਵਿਚੋਂ 5263 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।

ਜਿਲੇ ‘ਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ ਗਲੇ ਰਾਹੀਂ ਲਏ ਗਏ 6069 ਟੈਸਟਾਂ ਵਿਚੋਂ 214 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ 5263 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸਿਰਫ 409 ਟੈਸਟਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 162 ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਅਤੇ ਤੰਦਰੁਸਤ ਹੋਣ ‘ਤੇ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਇਨਾਂ ਵਿਚੋਂ ਕਿਸੇ ਦੀ ਵੀ ਹਾਲਤ ਨਾਜੁਕ ਨਹੀਂ ਹੈ।

ਅੱਜ ਤੱਕ ਸਿਹਤ ਵਿਭਾਗ ਦੀਆਂ 117 ਟੀਮਾਂ ਵਲੋਂ ਘਰ-ਘਰ ਜਾ ਕੇ ਸਰਵੇ ਕਰਨ ਤਹਿਤ 8423 ਘਰਾਂ ਦਾ ਦੌਰਾ ਕਰਕੇ 36196 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਜ਼ਿਲੇ ਵਿੱਚ ਹੁਣ ਤੱਕ 8353 ਲੋਕਾਂ ਨੂੰ ਘਰਾਂ ਵਿੱਚ ਹੋਮ ਕੁਆਰੰਟੀਨ ਕੀਤਾ ਗਿਆ ਸੀ ਜਿਸ ਵਿਚੋਂ 7496 ਲੋਕਾਂ ਵਲੋਂ 14 ਦਿਨਾਂ ਦਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਗਿਆ ਹੈ ਅਤੇ 857 ਲੋਕਾਂ ਦਾ ਹੋਮ ਕੁਆਰੰਟੀਨ ਸਮਾਂ ਚੱਲ ਰਿਹਾ ਹੈ।