ਸੰਗਰੂਰ, 2 ਦਸੰਬਰ । ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੰਗਰੂਰ ਵਿਚ ਘਾਬਦਾਂ ਦੇ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਸਿਹਤ ਵਿਗੜ ਗਈ। ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਮਐਲਏ ਨਰਿੰਦਰ ਕੌਰ ਭਰਾਜ ਵੀ ਮੌਕੇ ‘ਤੇ ਪਹੁੰਚ ਗਏ ਹਨ।

ਜਾਣਕਾਰੀ ਅਨੁਸਾਰ ਬੱਚਿਆਂ ਨੂੰ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਉਲਟੀਆਂ ਤੇ ਪੇਟ ਦਰਦ ਦੀ ਸਮੱਸਿਆ ਹੋ ਗਈ। ਬੱਚਿਆਂ ਦੀ ਹਾਲਤ ਵਿਗੜਦੀ ਦੇਖ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰ ਨੇ ਦੱਸਿਆ ਕਿ 20 ਬੱਚੇ ਕੱਲ੍ਹ ਰਾਤ ਹਸਪਤਾਲ ਪਹੁੰਚੇ ਅਤੇ 33 ਬੱਚੇ ਅੱਜ ਹਸਪਤਾਲ ਪਹੁੰਚੇ ਹਨ। ਬੱਚਿਆਂ ਦੀ ਖਰਾਬ ਹਾਲਤ ਦੀ ਸੂਚਨਾ ਮਿਲਦੇ ਹੀ ਮਾਪੇ ਸਕੂਲ ਪਹੁੰਚ ਗਏ ਹਨ।

ਵੇਖੋ ਵੀਡੀਓ

https://www.facebook.com/punjabibulletin/videos/268658986191677