ਜਲੰਧਰ. ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 53 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ ਹੋ ਚੁੱਕਿਆਂ ਹਨ। ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 1585 ਤੱਕ ਪਹੁੰਚ ਗਈ ਹੈ। 151 ਮਾਮਲੇ ਅਜਿਹੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਕੋਰੋਨਾ ਵਾਇਰਸ(ਕੋਵਿਡ-19) ਅਪਡੇਟ03-04-2020
1 | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 1585 |
2 | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 1585 |
3 | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 53 |
4 | ਮਿ੍ਰਤਕਾਂ ਦੀ ਗਿਣਤੀ | 05 |
5 | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 1381 |
6 | ਰਿਪੋਰਟ ਦੀ ਉਡੀਕ ਹੈ | 151 |
7 | ਠੀਕ ਹੋਏ | 01 |
- 1 ਪਾਜ਼ੀਟਿਵ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
- 3 ਮਾਮਲੇ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ। 2 ਮਾਮਲੇ ਪਾਜ਼ੀਟਿਵ ਕੇਸ ਦੇ ਸੰਪਰਕ ਵਾਲੇ ਹਨ।
- 2 ਮਾਮਲੇ ਐਸ.ਏ.ਐਸ ਨਗਰ ਤੋਂ ਸਾਹਮਣੇ ਆਏ ਹਨ, ਜੋ ਦਿੱਲੀ ਵਿਖੇ ਜ਼ਮਾਤ ਵਿੱਚ ਸ਼ਾਮਲ ਹੋਏ ਸਨ।
ਸਾਰੇ ਐਕਟਿਵ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਵਿਦੇਸ਼ੀ ਯਾਤਰਾ ਨਾਲ ਸਬੰਧਤ ਜਾਂ ਉਨ੍ਹਾਂ ਦੇ ਸੰਪਰਕਾਂ ਨਾਲ ਸਬੰਧਤ ਲਗਭਗ ਸਾਰੇ ਪਾਜ਼ੀਟਿਵ ਮਾਮਲਿਆਂ ਵਿੱਚ ਕਮਿਊਨਿਟੀ ਵਿਚ ਫੈਲਾਅ ਦਾ ਕੋਈ ਸਬੂਤ ਨਹੀਂ ਮਿਲਿਆ। ਆਉਣ ਵਾਲੇ ਦਿਨਾਂ ਵਿੱਚ ਜਾਂਚ ਵਿਚ ਵਾਧਾ ਕੀਤਾ ਜਾਵੇਗਾ।
ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ
ਲੜੀ ਨੰ: | ਜ਼ਿਲਾ | ਪੁਸ਼ਟੀ ਹੋਏ ਕੇਸਾਂ ਦੀਗਿਣਤੀ | ਠੀਕ ਹੋਏ ਮਰੀਜ਼ਾਂ ਦੀ ਗਿਣਤੀ | ਮੌਤਾਂ ਦੀ ਗਿਣਤੀ |
1 | ਐਸ.ਬੀ.ਐਸ ਨਗਰ | 19 | 0 | 1 |
2 | ਐਸ.ਏ.ਐਸ ਨਗਰ | 12 | 0 | 1 |
3 | ਹੁਸ਼ਿਆਰਪੁਰ | 07 | 1 | 1 |
4 | ਜਲੰਧਰ | 05 | 0 | 0 |
5 | ਅੰਮਿ੍ਰਤਸਰ | 05 | 0 | 1 |
6 | ਲੁਧਿਆਣਾ | 04 | 0 | 1 |
7 | ਪਟਿਆਲਾ | 01 | 0 | 0 |
ਕੁੱਲ | 53 | 1 | 5 |
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।