<p>ਪੰਜਾਬ ਦੇ ਰੋਜ਼ਗਾਰ ਉਤਪਤੀ&comma; ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ &&num;8216&semi;ਮੈਗਾ ਰੋਜ਼ਗਾਰ ਮੇਲੇ&&num;8217&semi; ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ।<&sol;p>&NewLine;<p>ਸੰਗਰੂਰ&comma; ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਇਹ ਪਹਿਲਾ ਮੈਗਾ ਰੁਜ਼ਗਾਰ ਮੇਲਾ ਉਨ੍ਹਾਂ ਦੇ ਦੋਵਾਂ ਵਿਭਾਗਾਂ ਉਦਯੋਗ ਵਿਭਾਗ ਅਤੇ ਰੋਜ਼ਗਾਰ ਉਤਪੱਤੀ ਵਿਭਾਗ ਵੱਲੋਂ ਸਾਂਝੇ ਤੌਰ &&num;8216&semi;ਤੇ ਲਾਇਆ ਗਿਆ। ਇਸ ਵਿੱਚ 18 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰਾਂ ਨੇ ਭਾਗ ਲਿਆ ਅਤੇ ਯੋਗਤਾ ਤੇ ਤਜਰਬੇ ਦੇ ਅਨੁਸਾਰ 12&comma;000 ਰੁਪਏ ਤੋਂ ਲੈ ਕੇ 42&comma;000 ਰੁਪਏ ਪ੍ਰਤੀ ਮਹੀਨਾ ਤਕ ਦੀ ਤਨਖਾਹ ਵਾਲੀਆਂ ਨੌਕਰੀਆਂ ਹਾਸਲ ਕੀਤੀਆਂ।<&sol;p>&NewLine;<p>ਇਸ ਰੁਜ਼ਗਾਰ ਮੇਲੇ ਵਿੱਚ ਦੇਸ਼ ਅਤੇ ਸੂਬੇ ਦੀਆਂ 61 ਵੱਡੀਆਂ ਅਤੇ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 2129 ਨੌਜਵਾਨਾਂ ਨੇ ਰੋਜ਼ਗਾਰ ਮੇਲੇ ਵਿੱਚ ਹਿੱਸਾ ਲਿਆ। ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਹੋਈ ਅਤੇ ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਨੌਕਰੀਆਂ ਲਈ ਸ਼ਾਰਟਰਿਸਟ ਕੀਤਾ। ਨੌਜਵਾਨਾਂ ਨੂੰ ਮੌਕੇ ਉੱਤੇ ਹੀ &&num;8216&semi;ਲੈਟਰ ਆਫ ਇੰਟੈਂਟ&&num;8217&semi; ਵੀ ਦਿੱਤੇ ਗਏ।<&sol;p>&NewLine;<p>ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਸਰਕਾਰ ਵੱਲੋਂ ਲਗਭਗ 70&comma;000 ਸਰਕਾਰੀ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ&comma; ਬਿਨਾਂ ਕਿਸੇ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।<&sol;p>&NewLine;<p>ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ਼ ਸਰਕਾਰੀ ਨੌਕਰੀਆਂ ਨਾਲ ਹੀ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਜਾ ਸਕਦਾ&comma; ਇਸ ਲਈ ਇੱਕ ਅਜਿਹਾ &&num;8216&semi;ਈਕੋ-ਸਿਸਟਮ&&num;8217&semi; ਤਿਆਰ ਕਰਨਾ ਜ਼ਰੂਰੀ ਹੈ ਜਿੱਥੇ ਵੱਡੇ ਪੱਧਰ &&num;8216&semi;ਤੇ ਪ੍ਰਾਈਵੇਟ ਕੰਪਨੀਆਂ ਅਤੇ ਉਦਯੋਗ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕਣ।<&sol;p>&NewLine;<p>ਰੋਜ਼ਗਾਰ ਉਤਪੱਤੀ&comma; ਸਿਖਲਾਈ ਤੇ ਹੁਨਰ ਵਿਕਾਸ ਵਿਭਾਗ ਅਤੇ ਇੰਡਸਟਰੀ ਵਿਭਾਗ ਮਿਲ ਕੇ ਇੱਕ ਪੁਲ ਵਜੋਂ ਕੰਮ ਕਰ ਰਹੇ ਹਨ ਤਾਂ ਜੋ ਕੰਪਨੀਆਂ ਅਤੇ ਨੌਜਵਾਨਾਂ ਦਾ ਆਪਸੀ ਤਾਲਮੇਲ ਕਰਵਾਇਆ ਜਾ ਸਕੇ। ਇਸ ਮੇਲੇ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਕੰਪਨੀਆਂ ਵਿੱਚ ਸੋਨਾਲੀਕਾ&comma; ਮਹਿੰਦਰਾ ਟਰੈਕਟਰਜ਼&comma; ਕੇ&period;ਆਰ&period;ਬੀ&period;ਐਲ&period;&comma; ਅਵਾਨੀ&comma; ਏ&period;ਪੀ&period; ਆਰਗੈਨਿਕਸ&comma; ਮੈਕਸ&comma; ਨਾਹਰ ਸਪਿਨਿੰਗ ਅਤੇ ਹੋਰ ਕਈ ਵੱਡੇ ਉਦਯੋਗਿਕ ਯੂਨਿਟ ਸ਼ਾਮਲ ਸਨ।<&sol;p>&NewLine;<p>ਮੇਲੇ ਵਿੱਚ ਵੱਖ-ਵੱਖ ਪੱਧਰ ਦੀ ਵਿੱਦਿਅਕ ਅਤੇ ਤਕਨੀਕੀ ਯੋਗਤਾ ਰੱਖਣ ਵਾਲੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਉਪਲਬਧ ਕਰਵਾਏ ਗਏ। 10ਵੀਂ&comma; 12ਵੀਂ&comma; ਆਈ&period;ਟੀ&period;ਆਈ&period; &lpar;ਬੁਆਇਲਰ&comma; ਇਲੈਕਟ੍ਰੀਕਲ&comma; ਮਕੈਨੀਕਲ&rpar;&comma; ਬੀ&period;ਐਸਸੀ &lpar;ਨਾਨ-ਮੈਡੀਕਲ&rpar;&comma; ਬੀ&period;ਕਾਮ&comma; ਗ੍ਰੈਜੂਏਟ&comma; ਡਿਪਲੋਮਾ ਹੋਲਡਰ &lpar;ਮਕੈਨੀਕਲ ਅਤੇ ਇਲੈਕਟ੍ਰੀਕਲ&rpar; ਅਤੇ ਸੀ&period;ਐਨ&period;ਸੀ&period; ਕੋਰਸ ਪਾਸ ਨੌਜਵਾਨਾਂ ਨੇ ਇਸ ਮੇਲੇ ਵਿੱਚ ਹਿੱਸਾ ਲਿਆ ਅਤੇ ਨੌਕਰੀਆਂ ਪ੍ਰਾਪਤ ਕੀਤੀਆਂ।<&sol;p>&NewLine;<p>ਇਸ ਮੌਕੇ ਮੀਡੀਆ ਵੱਲੋਂ ਬੈਂਗਲੁਰੂ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਾਂਗ ਪੰਜਾਬ ਵਿੱਚ ਆਈ&period;ਟੀ&period; ਹੱਬ ਬਣਾਉਣ ਬਾਰੇ ਪੁੱਛੇ ਗਏ ਸਵਾਲ &&num;8216&semi;ਤੇ ਮੰਤਰੀ ਅਮਨ ਅਰੋੜਾ ਨੇ ਕਿਹਾ&comma; &&num;8220&semi;ਸਾਡੇ ਮੋਹਾਲੀ ਵਿੱਚ ਆਈ&period;ਟੀ&period; ਦਾ ਬਹੁਤ ਵੱਡਾ ਅਤੇ ਬਹਿਤਰੀਨ ਹੱਬ ਪਹਿਲਾਂ ਹੀ ਸਥਾਪਿਤ ਹੋ ਚੁੱਕਾ ਹੈ। ਇਸ ਤੋਂ ਇਲਾਵਾ ਲੁਧਿਆਣਾ&comma; ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਹਜ਼ਾਰਾਂ ਨੌਜਵਾਨ ਰੋਜ਼ਗਾਰ ਕਰ ਰਹੇ ਹਨ। ਨੌਜਵਾਨਾਂ ਨੂੰ ਜਿੱਥੇ ਚੰਗੇ ਮੌਕੇ ਮਿਲਣ&comma; ਉੱਥੇ ਜਾਣ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ।&&num;8221&semi;<&sol;p>&NewLine;<p>ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਰ ਕੰਪਨੀ ਦੇ ਕਾਊਂਟਰ &&num;8216&semi;ਤੇ ਜਾ ਕੇ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ।<&sol;p>&NewLine;<p>ਮੇਲੇ ਦੌਰਾਨ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਆਈਏਐਸ&comma; ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਆਈਏਐਸ&comma; ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ&comma; ਐਸਡੀਐਮ ਸੁਨਾਮ ਸ੍ਰ ਗਗਨਦੀਪ ਸਿੰਘ&comma; ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ&comma; ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਯਸ਼ਪਾਲ ਮੰਗਲਾ&comma; ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ&comma; ਅਹੁਦੇਦਾਰ&comma; ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;