&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਸਰਕਾਰ ਪਿੰਡਾਂ ਦੀਆਂ 580 ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ਵਿਚ ਤਬਦੀਲ ਕਰਨ ਜਾ ਰਹੀ ਹੈ। ਪਿੰਡਾਂ ਦੇ ਲੋਕਾਂ ਦੀ ਪ੍ਰਾਇਮਰੀ ਸਿਹਤ ਸਹੂਲਤ ਨੂੰ ਸੁਧਾਰਨ ਲਈ ਇਹ ਫੈਸਲਾ ਲਿਆ ਗਿਆ ਹੈ। 17 ਸਾਲ ਤੋਂ ਫੰਡਾਂ ਦੀ ਕਮੀ ਦੀ ਵਜ੍ਹਾ ਕਰਕੇ ਇਨ੍ਹਾਂ ਦਾ ਬੁਰਾ ਹਾਲ ਸੀ। ਮੁਹੱਲਾ ਕਲੀਨਿਕ ਦੇ ਤੀਜੇ ਫੇਜ਼ ਵਿਚ ਇਨ੍ਹਾਂ ਡਿਸਪੈਂਸਰੀਆਂ ਨੂੰ ਹੁਣ ਆਮ ਆਦਮੀ ਕਲੀਲਿਕ ਵਿਚ ਤਬਦੀਲ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੇਂਡੂ ਲੋਕਾਂ ਨੂੰ ਚੰਗੀ ਸਿਹਤ ਸੁਵਿਧਾਵਾਂ ਦੇਣ ਲਈ 2006 ਵਿਚ ਸਿਹਤ ਵਿਭਾਗ ਵੱਲੋਂ ਸੂਬੇ ਦੀਆਂ 1&comma;186 ਪੇਂਡੂ ਡਿਸਪੈਂਸਰੀਆਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਟਰਾਂਸਫਰ ਕੀਤਾ ਗਿਆ ਸੀ ਪਰ ਇਸ ਤੋਂ ਬਾਅਦ ਇਸ ਦਾ ਪੱਧਰ ਲਗਾਤਾਰ ਡਿੱਗਦਾ ਰਿਹਾ ਹੈ&comma; ਜਿਸ ਤੋਂ ਬਾਅਦ ਮੁੜ ਤੋਂ 550 ਡਿਸਪੈਂਸਰੀਆਂ ਨੂੰ ਸਿਹਤ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਸੀ। ਇਸੇ ਲਈ ਹੁਣ ਸਰਕਾਰ ਨੇ ਤੈਅ ਕੀਤਾ ਹੈ ਕਿ ਉਹ ਇਨ੍ਹਾਂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ਵਿਚ ਤਬਦੀਲ ਕਰਕੇ ਸਿਹਤ ਸੁਵਿਧਾਵਾਂ ਵਿਚ ਸੁਧਾਰ ਕਰੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿਹਤ ਵਿਭਾਗ ਦਾ ਕਹਿਣਾ ਹੈ ਕਿ ਪੇਂਡੂ ਡਿਸਪੈਂਸਰੀਆਂ ਨੂੰ 17 ਸਾਲਾਂ ਬਾਅਦ ਪਹਿਲੀ ਵਾਰ ਗਰਾਂਟ ਹਾਸਲ ਹੋਵੇਗੀ&comma; 2006 ਤੋਂ ਪੇਂਡੂ ਡਿਸਪੈਂਸਰੀਆਂ ਨੂੰ ਪੇਂਡੂ ਅਤੇ ਪੰਚਾਇਤ ਵਿਭਾਗ ਤੋਂ ਗਰਾਂਟ ਮਿਲਦੀ ਸੀ ਪਰ ਗਰਾਂਟ ਨਾ ਮਿਲਣ ਦੀ ਵਜ੍ਹਾ ਕਰਕੇ ਪੇਂਡੂ ਡਿਸਪੈਂਸਰੀਆਂ ਦਾ ਬੁਰਾ ਹਾਲ ਹੋ ਗਿਆ। ਸਿਹਤ ਵਿਭਾਗ ਮੁਤਾਬਕ ਡਿਸਪੈਂਸਰੀਆਂ ਕਿਸੇ ਵੀ ਬੀਮਾਰੀਆਂ ਤੋਂ ਲੜਨ ਲਈ ਪਿੰਡਾਂ ਵਿਚ ਪਹਿਲਾ ਪੜਾਅ ਹੁੰਦੀ ਹੈ ਪਰ ਇਹ ਆਪ ਹੀ ਸਾਲਾਂ ਤੋਂ ਬੀਮਾਰ ਚੱਲ ਰਹੀਆਂ ਸਨ&comma; ਫੰਡਾਂ ਦੀ ਕਮੀ ਦੀ ਵਜ੍ਹਾ ਕਰਕੇ ਕਿਸੇ ਨੇ ਇਸ ਵੱਲ ਧਿਆਨ ਨਹੀਂ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਮੁਤਾਬਕ ਸਿਹਤ ਵਿਭਾਗ ਨੇ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਸੈਂਟਰਾਂ ਦੀ ਲਿਸਟ ਤਿਆਰ ਕੀਤੀ ਜਾਵੇ ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਿਚ ਤਬਦੀਲ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਵੱਡੇ ਜ਼ਿਲ੍ਹੇ ਵਿਚ 4 ਆਮ ਆਦਮੀ ਪਾਰਟੀ ਕਲੀਨਿਕ ਖੋਲ੍ਹੇ ਜਾਣਗੇ ਜਦਕਿ ਛੋਟੇ ਜ਼ਿਲ੍ਹਿਆਂ ਵਿਚ 2 ਖੋਲ੍ਹੇ ਜਾਣਗੇ। ਸਿਹਤ ਵਿਭਾਗ ਦਾ ਦਾਅਵਾ ਹੈ ਕਿ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਵਿਚ ਸੁਧਾਰ ਕਰੇਗੀ ਅਤੇ ਅਤੇ ਲੋਕਾਂ ਨੂੰ ਫ੍ਰੀ ਦਵਾਈਆਂ ਅਤੇ ਟੈਸਟ ਦੀ ਸਹੂਲਤ ਮਿਲੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;