ਜਲੰਧਰ | ਦਿਲਕੁਸ਼ਾ ਮਾਰਕੀਟ ਚੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਨਸ਼ੇ ਦੀਆਂ 5840 ਗੋਲੀਆਂ ਬਰਾਮਦ ਕੀਤੀਆਂ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਪੁਲਿਸ ਨੂੰ ਗੁਪਤ ਇਤਲਾਹ ਮਿਲੀ ਸੀ ਕਿ ਵਰੁਣ ਮਲਿਕ ਵਾਸੀ ਲਾਡੋਵਾਲੀ ਰੋਡ ਜੋ ਕਿ ਦਿਲਕੁਸ਼ਾ ਮਾਰਕੀਟ ਵਿਖੇ ਮਲਿਕ ਮੈਡੀਕਲ ਸਟੋਰ ਚਲਾਉਂਦਾ ਹੈ ਵਲੋਂ ਵੱਡੀ ਮਾਤਰਾ ਵਿੱਚ ਨਸ਼ੇ ਨੂੰ ਸਟੋਰ ਕੀਤਾ ਗਿਆ ਹੈ।
ਪੁਲਿਸ ਟੀਮ ਜਿਸ ਵਿੱਚ ਡਰੱਗ ਇੰਸਪੈਕਟਰ ਅਨੁਪਮ ਕਾਲੀਆ ਸ਼ਾਮਿਲ ਸਨ ਵਲੋਂ ਦੁਕਾਨ ‘ਤੇ ਛਾਪਿਆ ਮਾਰਿਆ ਗਿਆ ਅਤੇ ਬਾਰੀਕੀ ਨਾਲ ਇਸ ਦੀ ਜਾਂਚ ਕੀਤੀ ਗਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਪਾਰਟੀ ਵਲੋਂ 5840 ਟ੍ਰਾਮਾਡੋਲ ਦੀਆਂ ਗੋਲੀਆਂ ਦੁਕਾਨ ਵਿੱਚੋਂ ਬਰਾਮਦ ਕੀਤੀਆਂ ਗਈ ਅਤੇ ਇਸ ਉਪਰੰਤ ਵਰੁਣ ਮਲਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਅ ਕਿ ਪੁਛਗਿੱਛ ਦੌਰਾਨ ਮਲਿਕ ਨੇ ਖੁਲਾਸਾ ਕੀਤਾ ਹੈ ਕਿ ਉਸ ਵਲੋਂ ਜਲਦੀ ਪੈਸੇ ਕਮਾਉਣ ਦੀ ਲਾਲਸਾ ਵਿੱਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਅਪਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਪਿਤਾ ਵੀ ਫਗਵਾੜਾ ਵਿਖੇ ਦਵਾਈਆਂ ਦਾ ਕਾਰੋਬਾਰ ਕਰਦੇ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਕੇਸ ਵਿੱਚ ਹੋਰਨਾਂ ਨਾਲ ਸਬੰਧਿਤ ਜੁੜੇ ਦੀ ਸਬੰਧੀ ਅਗਲੇਰੀ ਪੁੱਛਗਿਛ ਕੀਤੀ ਜਾ ਰਹੀ ਹੈ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।