ਚੰਡੀਗੜ੍ਹ. ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 10ਵੀਂ ਅਤੇ 12ਵੀਂ ਕਲਾਸ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ‘ਚ ਤਬਦੀਲੀ ਕਰਕੇ ਮੁੜ ਤੋਂ ਜਾਰੀ ਕਰ ਦਿੱਤੀ ਗਈ ਹੈ।

ਸਿੱਖਿਆ ਬੋਰਡ ਵੱਲੋਂ ਜਾਰੀ ਸੂਚਨਾ ਅਨੁਸਾਰ 5ਵੀਂ, 10ਵੀਂ ਅਤੇ 12ਵੀਂ ਦੀਆਂ ਡੇਟਸ਼ੀਟ ਵਿਚ ਤਬਦੀਲੀ ਕਰਦਿਆਂ 5ਵੀਂ ਦੀ ਪ੍ਰੀਖਿਆ 1 ਅਪ੍ਰੈਲ ਤੋਂ 3 ਅਪ੍ਰੈਲ 2020 ਤੱਕ, 10ਵੀਂ ਦੀ ਪ੍ਰੀਖਿਆ 3 ਤੋਂ 23 ਅਪ੍ਰੈਲ ਅਤੇ 12ਵੀਂ ਦੀ ਪ੍ਰੀਖਿਆ 3 ਅਪ੍ਰੈਲ ਤੋਂ 13 ਅਪ੍ਰੈਲ ਤੱਕ ਪਹਿਲਾਂ ਨਿਰਧਾਰਿਤ ਪ੍ਰੀਖਿਆ ਕੇਂਦਰਾਂ ‘ਤੇ ਹੀ ਕਰਵਾਈ ਜਾਵੇਗੀ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।