ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਕਾਰਕੁਨ ਗ੍ਰਿਫਤਾਰ, 12 ਪਿਸਤੌਲ ਤੇ 50 ਕਾਰਤੂਸ ਬਰਾਮਦ

0
105

ਚੰਡੀਗੜ੍ਹ | ਸੀਆਈਏ ਟੀਮ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੀ ਐਫਆਈਆਰ ਦਰਜ ਕਰ ਲਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਕਾਮਯਾਬੀ ਹੈ। ਇਸ ਤੋਂ ਪਹਿਲਾਂ ਵੀ ਰੂਪਨਗਰ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਹਥਿਆਰਾਂ ਦੀ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕੀਤਾ ਸੀ।