ਜਲੰਧਰ, 12 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ਫੇਅਰ ਫਾਰਮ ਰਿਜ਼ੋਰਟ ਦੇ ਸਾਹਮਣੇ ਖੜ੍ਹੀਆਂ ਅੱਧੀ ਦਰਜਨ ਦੇ ਕਰੀਬ ਲਗਜ਼ਰੀ ਗੱਡੀਆਂ ਨੂੰ ਅੱਗ ਲੱਗ ਗਈ, ਜਿਸ ਵਿਚ ਬੀ.ਐਮ.ਡਬਲਿਊ, ਓਡੀ ਗੱਡੀਆਂ ਸਮੇਤ 5 ਦੇ ਕਰੀਬ ਗੱਡੀਆਂ ਸੜ ਗਈਆਂ। ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਜਾਣਕਾਰੀ ਮੁਤਾਬਕ ਅੱਜ ਸ਼ਾਰਟ-ਸਰਕਟ ਕਾਰਨ ਇਨ੍ਹਾਂ ਗੱਡੀਆਂ ਨੂੰ ਅੱਗ ਲੱਗ ਗਈ। ਅੱਗ ਸਭ ਤੋਂ ਪਹਿਲਾਂ ਇਕ ਗੱਡੀ ਨੂੰ ਲੱਗੀ, ਜਿਸ ਤੋਂ ਬਾਅਦ ਨੇੜੇ ਖੜ੍ਹੇ ਵਾਹਨਾਂ ਨੂੰ ਇਸ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ 50 ਲੱਖ ਦਾ ਨੁਕਸਾਨ ਹੋ ਗਿਆ।
(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)