ਲੁਧਿਆਣਾ ‘ਚ 6 ਹੋਰ ਕੋਰੋਨਾ ਦੇ ਮਾਮਲੇ ਆਏ ਸਾਹਮਣੇ, ਪਾਜ਼ੀਟਿਵ ਮਰੀਜਾਂ ਦੀ ਗਿਣਤੀ ਹੋਈ 238

0
1132

ਲੁਧਿਆਣਾ. ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਲਗਾਤਾਰ ਚੌਥੇ ਦਿਨ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਅੱਜ 6 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਹੁਣ ਤੱਕ ਮਰੀਜ਼ਾਂ ਦਾ ਅੰਕੜਾ 238 ਤੱਕ ਪਹੁੰਚ ਗਿਆ ਹੈ।

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ, 65 ਸਾਲਾ ਔਰਤ ਵਾਸੀ ਹਬੀਬ ਗੰਜ, 29 ਸਾਲਾ ਵਾਸੀ ਪਿੰਡ ਜੱਸੋਵਾਲ, 27 ਸਾਲਾ ਔਰਤ ਵਾਸੀ ਪਿੰਡ ਰੌਣੀ, 48 ਸਾਲਾ ਔਰਤ ਵਾਸੀ ਕੋਟ ਮੰਗਲ ਸਿੰਘ, 33 ਸਾਲਾ ਮਰਦ ਵਾਸੀ ਪ੍ਰੇਮ ਨਗਰ ਸ਼ਾਮਿਲ ਹਨ।

ਬੀਤੇ ਕੱਲ੍ਹ ਵੀ 10 ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਲੁਧਿਆਣਾ ਵਿੱਚ 238 ਕੇਸ ਸਾਹਮਣੇ ਆ ਚੁੱਕੇ ਹਨ। 74 ਮਰੀਜ਼ ਐਕਟਿਵ ਕੇਸ ਹਨ। 155 ਮਰੀਜ਼ ਠੀਕ ਵੀ ਹੋ ਚੁੱਕੇ ਹਨ। 9 ਮਰੀਜ਼ ਦਮ ਤੋੜ ਚੁੱਕੇ ਹਨ।