60 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਿਆ ਮੰਤਰੀ ਨੇ ਦਿਖਾਈ ਹਰੀ ਝੰਡੀ, ਕਿਹਾ- ਅਧਿਆਪਕਾਂ ਨੂੰ ਬਣਾ ਰਹੇ ਹਾਂ ਸਮੇਂ ਦੇ ਹਾਣੀ

0
999

ਚੰਡੀਗੜ੍ਹ| ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 60 ਪ੍ਰਿੰਸੀਪਲਾਂ ਨੂੰ ਅੱਜ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸਾਰੇ ਉਥੋਂ ਨਵੀਆਂ ਤਕਨੀਕਾਂ ਸਿੱਖ ਕੇ ਆਉਣਗੇ ਤੇ ਵਿਦਿਆਰਥੀਆਂ ਨੂੰ ਉਸੇ ਹਿਸਾਬ ਨਾਲ ਅਪਡੇਟ ਕਰਨਗੇ।

ਇਸ ਮੌਕੇ ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੀਆਂ ਨੀਤੀਆਂ ਨਾਲ ਲੋਕਾਂ ਵਿਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ।