2 ਮਹੀਨੇ ‘ਚ 600 ਯੂਨਿਟ ਬਿਜਲੀ ਹੋਵੇਗੀ ਮੁਆਫ, ਕੈਬਿਨੇਟ ਨੇ ਲਾਈ ਮੋਹਰ, ਪੜ੍ਹੋ ਪੂਰਾ ਫੈਸਲਾ

0
4305

31 ਦਸੰਬਰ, 2021 ਤੱਕ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਮੁਆਫ ਕਰਨ ਲਈ ਹਰੀ ਝੰਡੀ

ਚੰਡੀਗੜ੍ਹ | ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਇਕ ਜੁਲਾਈ, 2022 ਤੋਂ ਸੂਬੇ ਦੇ ਹਰੇਕ ਘਰ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖਪਤ ਹੋਈਆਂ 600 ਯੂਨਿਟ ‘ਤੇ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ‘ਚ ਕਾਫੀ ਖਰਚਾ ਕਰਨਾ ਪੈਂਦਾ ਸੀ।

ਇਸ ਫੈਸਲੇ ਦੇ ਅਨੁਸਾਰ ਅਨੁਸੂਚਿਤ ਜਾਤੀ (ਐਸ.ਸੀ.), ਗਰੀਬੀ ਰੇਖਾ ਤੋਂ ਹੇਠਲੇ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਅਤੇ ਪੱਛੜੀ ਸ਼੍ਰੇਣੀ (ਬੀ.ਸੀ.) ਵਾਲੇ ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਵਿੱਚ ਹਰੇਕ ਬਿੱਲ ਉਤੇ 400 ਯੂਨਿਟ ਮੁਫਤ ਬਿਜਲੀ ਦੇ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਬਿਜਲੀ ਮਿਲੇਗੀ।

(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ  ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )