ਚੰਡੀਗੜ੍ਹ . ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ ‘ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 62 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2708 ਹੋ ਗਈ ਹੈ।ਸ਼ੁਕਰਵਾਰ ਨੂੰ 2817 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਜਲੰਧਰ -10, ਹੁਸ਼ਿਆਰਪੁਰ -7, ਮੁਹਾਲੀ-6, ਪਟਿਆਲਾ -5, ਅੰਮ੍ਰਿਤਸਰ -2, ਬਰਨਾਲਾ -2, ਗੁਰਦਾਸਪੁਰ -2, ਕਪੂਰਥਲਾ -2, ਮੁਕਤਸਰ -2, ਨਵਾਂ ਸ਼ਹਿਰ 2, ਸੰਗਰੂਰ -2, ਤਰਨ ਤਾਰਨ -2, ਬਠਿੰਡਾ -1, ਫਰੀਦਕੋਟ -1, ਫਤਿਹਗੜ੍ਹ ਸਾਹਿਬ -1, ਮੋਗਾ -1, ਪਠਾਨਕੋਟ -1, ਰੋਪੜ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2645 ਮਰੀਜ਼ ਸਿਹਤਯਾਬ ਹੋਏ ਹਨ।

ਪੰਜਾਬ ‘ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਸ਼ੁਕਰਵਾਰ ਨੂੰ ਕੋਰੋਨਾਵਾਇਰਸ ਦੇ 2817 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 92833 ਹੋ ਗਈ ਹੈ।ਅੱਜ ਸਭ ਤੋਂ ਵੱਧ 437 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 401, ਬਠਿੰਡਾ 105, ਪਟਿਆਲਾ 219, ਜਲੰਧਰ 307, ਮੁਹਾਲੀ 312 ਅਤੇ ਗੁਰਦਾਸਪੁਰ 131 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਸੂਬੇ ‘ਚ ਕੁੱਲ 1524012 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 92833 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 68463 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 21662 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 501 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 76 ਮਰੀਜ਼ ਗੰਭੀਰ ਹਾਲਾਤ ‘ਚ ਵੈਂਟੀਲੇਟਰ ਤੇ ਹਨ।