ਤਰਨਤਾਰਨ (ਬਲਜੀਤ ਸਿੰਘ) | ਤਰਨਤਾਰਨ ‘ਚ 65 ਸਾਲਾ ਇੱਕ ਬਜ਼ੁਰਗ ਵਿਅਕਤੀ ਵੱਲੋਂ ਹਵਸ ‘ਚ ਅੰਨ੍ਹੇ ਹੁੰਦਿਆਂ 12 ਸਾਲਾਂ ਲੜਕੀ ਨਾਲ ਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਬਜ਼ੁਰਗ ਵਿਅਕਤੀ ਦੇ ਘਰ ਬੱਚੇ ਖਿਡਾਉਣ ਦਾ ਕੰਮ ਕਰਦੀ ਸੀ ਅਤੇ ਦਿਨ-ਰਾਤ ਉੱਥੇ ਹੀ ਰਹਿੰਦੀ ਸੀ।
ਪੀੜਤ ਲੜਕੀ ਨੇ ਦੱਸਿਆ ਕਿ ਜਿਸ ਸਮੇਂ ਉਸ ਨਾਲ ਇਹ ਘਟਨਾ ਵਾਪਰੀ, ਉਸ ਵੇਲੇ ਘਰ ਵਿੱਚ ਕੋਈ ਨਹੀਂ ਸੀ, ਬਜ਼ੁਰਗ ਵਿਅਕਤੀ ਨੇ ਕਿਸੇ ਨੂੰ ਦੱਸਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਦੱਸਿਆ ਕਿ ਉਸ ਨਾਲ ਘਰ ਦੇ ਮਾਲਕ ਅਸ਼ੋਕ ਕੁਮਾਰ ਨੇ ਰੇਪ ਕੀਤਾ ਹੈ, ਜਿਸ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਪੁਲਿਸ ਨੂੰ ਕੀਤੀ ਗਈ ਹੈ।
ਪੁਲਿਸ ਨੇ ਲੜਕੀ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਸ਼ੋਕ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਬੱਸ ਅੱਡਾ ਪੁਲਿਸ ਚੌਂਕੀ ਦੇ ਇੰਚਾਰਜ ਗੱਜਣ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਐੱਫਆਈਆਰ ਨੰਬਰ 174 ਦਰਜ ਕਰਕੇ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ, ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)