ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ 66 ਹੋਰ ਨਵੇਂ ਕੇਸ ਸਾਹਮਣੇ ਆਏ ਹਨ, ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1500 ਤੋਂ ਪਾਰ ਹੋ ਗਈ ਹੈ। ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 614 ਹੋ ਗਈ ਹੈ। ਕੱਲ੍ਹ ਜਲੰਧਰ ਦੀ ਰਹਿਣ ਵਾਲੀ ਗਰਭਵਤੀ ਔਰਤ ਦੀ ਮੌਤ ਹੋ ਗਈ ਹੈ ਜੋ ਅੰਮ੍ਰਿਤਸਰ ਦੇ ਹਸਪਤਾਲ ਵਿਚ ਸ਼ਾਮਲ ਸੀ।






































