&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ&comma; ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ 7 ਟੀਮਾਂ ਦਾ ਗਠਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ&period; ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ ਬੀਜਾਂ&comma; ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਯੂਨਿਟਾਂ ਅਤੇ ਦੁਕਾਨਾਂ ਦਾ ਦੌਰਾ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਿਤ ਤੌਰ &&num;8216&semi;ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀਆਂ ਕੀਮਤਾਂ &OpenCurlyQuote;ਤੇ ਵੀ ਨਜ਼ਰ ਰੱਖਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆਂ ਫਲਾਇੰਗ ਸਕੁਐਡ ਦੀਆਂ ਇਹ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ&comma; ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ &&num;8216&semi;ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਜ਼ਿਕਰਯੋਗ ਹੈ ਕਿ 3 ਤੋਂ 4 ਜ਼ਿਲ੍ਹਿਆਂ ਲਈ ਫਲਾਇੰਗ ਸਕੁਐਡ ਦੀ ਇਕ ਟੀਮ ਗਠਿਤ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ &&num;8216&semi;ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਪੱਸ਼ਟ ਤੌਰ &&num;8216&semi;ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ&period; ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ&period; ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ&comma; ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;