ਜਲੰਧਰ ‘ਚ ਕੋਰੋਨਾ ਨਾਲ ਹੋਈ 70ਵੀਂ ਮੌਤ, 23 ਹੋਰ ਨਵੇਂ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 2732

0
573

ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਨਾਲ 52 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ ਹੈ ਤੇ 23 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2732 ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 750 ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਜਲੰਧਰ ਵਿਚ ਇਹ 70ਵੀਂ ਮੌਤ ਹੈ।