ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਨਾਲ ਹੁਣ ਜਿਲ੍ਹੇ ਵਿਚ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 1005 ਦੇ ਅੰਕੜੇ ਤੇ ਪੁੱਜ ਗਈ ਹੈ। ਜਿਲ੍ਹੇ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 367 ਹੈ। ਦੱਸ ਦਈਏ ਕਿ ਜਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 22 ਹੈ। ਅੱਜ ਆਏ ਮਰੀਜ਼ਾਂ ਦੇ ਇਲਾਕੇ ਕਿਹੜੇ ਨੇ ਇਸ ਬਾਰੇ ਅਜੇ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਜਿਵੇਂ ਹੀ ਕੋਈ ਜਾਣਕਾਰੀ ਪ੍ਰਾਪਤ ਹੁੰਦੀ ਹੈ ਅਸੀਂ ਇੱਥੇ ਅਪਡੇਟ ਕਰ ਦੇਵਾਂਗੇ।