ਬੇਖੌਫ ਹਮਲਾਵਰ : ਬਟਾਲਾ ‘ਚ ਟਰੈਵਲ ਏਜੰਟ ਦੀ ਬੰਦ ਦੁਕਾਨ ‘ਤੇ ਹੀ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

0
730

ਗੁਰਦਾਸਪੁਰ, 29 ਅਕਤੂਬਰ | ਗੁਰਦਾਸਪੁਰ ਦੇ ਕਸਬਾ ਕੋਟਲੀ ਸੂਰਤ ਮੱਲੀ ਵਿੱਚ ਇਕ ਟਰੈਵਲ ਏਜੰਟ ਤਰਨਜੀਤ ਸਿੰਘ ਦੀ ਬੰਦ ਦੁਕਾਨ ‘ਤੇ ਦੇਰ ਸ਼ਾਮ ਮੋਟਰਸਾਈਕਲ ਸਵਾਰ ਅਣਪਛਾਤੇ 2 ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਉਧਰ ਇਸ ਵਾਰਦਾਤ ਤੋਂ ਬਾਅਦ ਟਰੈਵਲ ਏਜੰਟ ਦੇ ਪਰਿਵਾਰ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਕੋਟਲੀ ਸੂਰਤ ਮੱਲੀ ਵਿਖੇ ਦੇਰ ਸ਼ਾਮ ਇਕ ਟਰੈਵਲ ਏਜੰਟ ਦੀ ਬੰਦ ਦੁਕਾਨ ‘ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਉਨ੍ਹਾਂ ਦੱਸਿਆ ਕਿ ਹਮਲਾਵਾਰ ਗੋਲੀ ਚਲਾ ਕੇ ਫ਼ਰਾਰ ਹੋ ਗਏ ਪਰ ਜਾਨੀ ਨੁਕਸਾਨ ਤੋਂ ਬਚਾਅ ਹੈ। ਉਨ੍ਹਾਂ ਕਿਹਾ ਕਿ ਇਹ ਗੋਲੀਆਂ ਕਿਉਂ ਚਲਾਈਆਂ ਹਨ, ਇਸਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤ ਦੇ ਬਿਆਨ ਲੈਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ