ਨਵੀਂ ਦਿੱਲੀ, 13 ਸਤੰਬਰ | ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਵਿਸਥਾਰ ਕੀਤਾ ਹੈ। ਸਰਕਾਰ ਨੇ ਇਸ ਯੋਜਨਾ ਤਹਿਤ ਔਰਤਾਂ ਨੂੰ ਐਲਪੀਜੀ ਕੁਨੈਕਸ਼ਨ ਦੇਣ ਲਈ ਫੰਡ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ – ਉੱਜਵਲਾ ਯੋਜਨਾ ਤਹਿਤ ਹੁਣ ਤਕ 9.60 ਕਰੋੜ LPG ਸਿਲੰਡਰ ਵੰਡੇ ਜਾ ਚੁੱਕੇ ਹਨ ਤੇ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ 75 ਲੱਖ ਹੋਰ ਮੁਫਤ LPG ਕੁਨੈਕਸ਼ਨ ਦਿੱਤੇ ਜਾਣਗੇ ਤਾਂ ਜੋ ਹੋਰ ਗਰੀਬ ਅਤੇ ਲੋੜਵੰਦ ਔਰਤਾਂ ਇਸ ਸਕੀਮ ਦਾ ਲਾਭ ਲੈ ਸਕਣ।