ਰਾਸ਼ਟਰਪਤੀ ਨਿਰਮਲਾ ਸੀਤਾਰਮਨ ਆਪਣਾ 5ਵਾਂ ਅਤੇ ਦੇਸ਼ ਦਾ 75ਵਾਂ ਬਜਟ ਪੇਸ਼ ਕਰ ਰਹੀ ਹੈ। ਸੀਤਾਰਮਨ ਨੇ ਕਿਹਾ ਕਿ ਇਹ ਅੰਮ੍ਰਿਤ ਕਾਲ ਦਾ ਪਹਿਲਾ ਬਜਟ ਹੈ, ਜੋ ਪਿਛਲੇ ਬਜਟ ਵਿੱਚ ਰੱਖੀ ਨੀਂਹ ‘ਤੇ ਆਧਾਰਿਤ ਹੈ। ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ, ਜਿੱਥੇ ਔਰਤਾਂ, ਕਿਸਾਨਾਂ, ਅਨੁਸੂਚਿਤ ਜਾਤੀਆਂ ਸਮੇਤ ਹਰ ਕਿਸੇ ਨੂੰ ਜਗ੍ਹਾ ਮਿਲੇ।
ਆਪਣੇ ਭਾਸ਼ਣ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤੀ ਅਰਥ ਵਿਵਸਥਾ ਸਹੀ ਰਸਤੇ ਉਤੇ ਜਾ ਰਹੀ ਹੈ ਤੇ ਉਜਵਲ ਭਵਿੱਖ ਵੱਲ ਵਧ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਹਾਂਮਾਰੀ ਦੌਰਾਨ, ਅਸੀਂ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਭੁੱਖਾ ਨਾ ਸੌਂਵੇ। ਅਸੀਂ 28 ਮਹੀਨਿਆਂ ਲਈ 80 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਰਾਸ਼ਨ ਦਿੱਤਾ।