&NewLine;<p class&equals;"wp-block-paragraph"><strong>ਕੈਨੇਡਾ &vert;<&sol;strong> ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਅਮਰੀਕਾ ਸਰਹੱਦ ਨੇੜੇ ਸੇਂਟ ਲਾਰੈਂਸ ਨਦੀ ਦੇ ਕੰਢੇ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 2 ਬੱਚਿਆਂ ਸਮੇਤ 8 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਵਿਚ 5 ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਲਾਸ਼ਾਂ ਕਿਸ਼ਤੀ ਦੇ ਨੇੜੇ ਮਿਲੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਲਾਸ਼ਾਂ 2 ਪਰਿਵਾਰਾਂ ਦੀਆਂ ਦੱਸੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਇਕ ਪਰਿਵਾਰ ਭਾਰਤੀ ਸੀ&comma; ਜਦਕਿ ਦੂਜਾ ਪਰਿਵਾਰ ਰੋਮਾਨੀਆ ਮੂਲ ਦਾ ਸੀ&comma; ਜਿਨ੍ਹਾਂ ਕੋਲੋਂ ਕੈਨੇਡੀਅਨ ਪਾਸਪੋਰਟ ਬਰਾਮਦ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਥਾਨਕ ਪੁਲਿਸ ਮੁਖੀ ਸੀਨ ਡੁਲੂਡੇ ਨੇ ਕਿਹਾ ਕਿ ਪਾਣੀ ਵਿਚੋਂ ਕੁੱਲ 8 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ 6 ਬਾਲਗ ਤੇ 2 ਬੱਚੇ ਸ਼ਾਮਲ ਹਨ। ਵੀਰਵਾਰ ਦੇਰ ਸ਼ਾਮ ਪਹਿਲੇ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। 2 ਵਿਅਕਤੀਆਂ ਜਿਨ੍ਹਾਂ ਦੀਆਂ ਲਾਸ਼ਾਂ ਬਾਅਦ ਵਿਚ ਮਿਲੀਆਂ ਸਨ&comma; ਇਕ ਰੋਮਾਨੀਅਨ ਮੂਲ ਦਾ ਬੱਚਾ ਤੇ ਇਕ ਭਾਰਤੀ ਔਰਤ ਸ਼ਾਮਲ ਹੈ। ਕੈਨੇਡੀਅਨ ਅਧਿਕਾਰੀਆਂ ਦਾ ਮੰਨਣਾ ਹੈ ਕਿ ਸਾਰੇ ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;