ਫਤਹਿਗੜ੍ਹ ਸਾਹਿਬ. ਕੋਰੋਨਾ ਦੇ ਮਾਮਲੇ ਸੂਬੇ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਫਤਹਿਗੜ੍ਹ ਸਾਹਿਬ ਤੋਂ ਕੋਰੋਨਾ ਦੇ 8 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਸਾਹਮਣੇ ਆਏ ਮਰੀਜਾਂ ਵਿੱਚ ਇਕ 13 ਸਾਲ ਦਾ ਬੱਚਾ ਵੀ ਸ਼ਾਮਲ ਹੈ।
ਘਰ ਵਿੱਚ ਰਹੋ ਤੇ ਸੇਫ ਰਹੋ – ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।