ਚੰਡੀਗੜ੍ਹ, 19 ਨਵੰਬਰ| ਅੱਜ ਪੰਜਾਬ ਵਿਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ। ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਂਝ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਡੇਰਾ ਬਾਬਾ ਨਾਨਕ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੀਆਂ ਚਾਰ ਸੀਟਾਂ ’ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿਚ ਇੱਥੋਂ ਦੇ ਸਰਪੰਚਾਂ ਨੂੰ ਬਾਅਦ ਵਿਚ ਸਹੁੰ ਚੁਕਾਈ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਮਾਨ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਲੱਡਾ ਕੋਠੀ ਵਿਖੇ ਪੰਚਾਂ ਨੂੰ ਸਹੁੰ ਚੁਕਾਉਣਗੇ। ਪੰਚਾਂ ਨੂੰ ਸਹੁੰ ਚੁਕਾਉਣ ਦੀ ਸਹੁੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ਰੀਦਕੋਟ ਤੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋਡੀ ਐਸ.ਬੀ.ਐਸ.ਨਗਰ ਵਿਖੇ ਚੁਕਾਉਣਗੇ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿਚ ਕੈਬਨਿਟ ਮੰਤਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ।
ਬਠਿੰਡਾ ਤੇ ਮਾਨਸਾ ਵਿਚ ਹਰਪਾਲ ਸਿੰਘ ਚੀਮਾ, ਮੋਗਾ ਵਿਚ ਅਮਨ ਅਰੋੜਾ, ਫਾਜ਼ਿਲਕਾ ਵਿਚ ਡਾ. ਬਲਜੀਤ ਕੌਰ, ਅੰਮ੍ਰਿਤਸਰ ਵਿਚ ਕੁਲਦੀਪ ਸਿੰਘ ਧਾਲੀਵਾਲ, ਪਟਿਆਲਾ ਵਿਚ ਡਾ. ਬਲਬੀਰ ਸਿੰਘ, ਪਠਾਨਕੋਟ ਵਿਚ ਲਾਲਚੰਦ, ਤਰਨਤਾਰਨ ਵਿਚ ਲਾਲਜੀਤ ਸਿੰਘ ਭੁੱਲਰ, ਰੂਪਨਗਰ ਵਿਚ ਹਰਜੋਤ ਸਿੰਘ ਬੈਂਸ, ਡਾ. ਐਸ.ਏ.ਐਸ. ਨਗਰ ਵਿਚ ਹਰਭਜਨ ਸਿੰਘ, ਫਿਰੋਜ਼ਪੁਰ ਵਿਚ ਗੁਰਮੀਤ ਸਿੰਘ ਖੁੱਡੀਆਂ, ਕਪੂਰਥਲਾ ਵਿਚ ਡਾ. ਰਵਜੋਤ ਸਿੰਘ, ਮਲੇਰਕੋਟਲਾ ਵਿਚ ਬਰਿੰਦਰ ਕੁਮਾਰ ਗੋਇਲ, ਲੁਧਿਆਣਾ ਵਿਚ ਹਰਦੀਪ ਸਿੰਘ ਮੁੰਡੀਆਂ, ਫਤਿਹਗੜ੍ਹ ਸਾਹਿਬ ਵਿਚ ਤਰਨਪ੍ਰੀਤ ਸਿੰਘ ਤੇ ਜਲੰਧਰ ਵਿਚ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਜ਼ਿਲਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ ਜਾਵੇਗੀ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)