ਦਿੱਲੀ ਕੂਚ ਦੌਰਾਨ ਸ਼ੰਭੂ ਬਾਰਡਰ ‘ਤੇ 9 ਕਿਸਾਨ ਜ਼ਖਮੀ, ਹਰਿਆਣਾ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਮਾਰੀਆਂ ਬੁਛਾਰਾਂ

0
570

ਚੰਡੀਗੜ੍ਹ, 14 ਦਸੰਬਰ | ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਅੱਧਾ ਘੰਟਾ ਤਕਰਾਰ ਹੋਈ।

ਇਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਪੁੱਟਣ ਦੀ ਕੋਸ਼ਿਸ਼ ਕੀਤੀ। ਪੁਲਿਸ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਦੇ ਨਾਲ ਹੀ ਵਾਟਰ ਕੈਨਨ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। 9 ਕਿਸਾਨ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਹਰਿਆਣਾ ਪੁਲਿਸ ਦੋ ਵਾਰ ਸਰਹੱਦ ਤੋਂ ਕਿਸਾਨਾਂ ਨੂੰ ਖਦੇੜ ਚੁੱਕੀ ਹੈ।

ਦੂਜੇ ਪਾਸੇ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਰਾਤ 12 ਵਜੇ ਤੱਕ ਬੰਦ ਰਹਿਣਗੀਆਂ।

ਖਨੌਰੀ ਸਰਹੱਦ ‘ਤੇ ਸਾਂਝਾ ਕਿਸਾਨ ਮੋਰਚਾ (ਗੈਰ ਸਿਆਸੀ) ਆਗੂ ਜਗਜੀਤ ਡੱਲੇਵਾਲ ਲਗਾਤਾਰ 19ਵੇਂ ਦਿਨ ਮਰਨ ਵਰਤ ‘ਤੇ ਹਨ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ ਪਰ ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)