ਅੰਮ੍ਰਿਤਸਰ ਸਥਿਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰੀ ਕੰਪਲੈਕਸ ਵਿੱਚ ਦੋ ਲੜਕੀਆਂ ਵਿਚਾਲੇ ਹੋਏ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੋਵੇਂ ਲੜਕੀਆਂ ਆਪਸ ਵਿੱਚ ਬਹਿਸ ਕਰਦੀਆਂ ਅਤੇ ਬਾਅਦ ਵਿੱਚ ਹੱਥੋਪਾਈ ਕਰਦੀਆਂ ਦਿਖਾਈ ਦੇ ਰਹੀਆਂ ਹਨ।
ਜਾਣਕਾਰੀ ਮੁਤਾਬਕ, ਦੋਵਾਂ ਵਿਚਾਲੇ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋਈ, ਜੋ ਬਾਅਦ ਵਿੱਚ ਚਪੇੜੋ-ਚਪੇੜੀ ਤੱਕ ਪਹੁੰਚ ਗਈ। ਘਟਨਾ ਦੌਰਾਨ ਕੰਪਲੈਕਸ ਦੇ ਬਾਹਰ ਮੌਜੂਦ ਲੋਕ ਇਕੱਠੇ ਹੋ ਗਏ ਅਤੇ ਕੁਝ ਲੋਕਾਂ ਨੇ ਦਖਲ ਦੇ ਕੇ ਦੋਵਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆ ਗਿਆ ਹੈ। ਹਾਲਾਂਕਿ, ਲੜਾਈ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਸਬੰਧੀ ਅਗਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।




































