1.
ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਕਿਹਾ ਕਿ ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਪਟਿਆਲਾ ਵਿੱਚ ਖੇਤਰੀ ਬੈਠਕ ਨੂੰ ਸੰਬੋਧਨ ਕਰਦਿਆਂ ਬੀ.ਐੱਲ. ਸੰਤੋਸ਼ ਨੇ ਕਿਹਾ ਕਿ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਅਤੇ ਬਠਿੰਡਾ ਵਿੱਚ ਬੈਠਕਾਂ ਦੀ ਪ੍ਰਧਾਨਗੀ ਕੀਤੀ। ਅੱਜ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਭਾਜਪਾ ਦੀਆਂ ਖੇਤਰੀ ਬੈਠਕਾਂ ਹੋਣਗੀਆਂ।
2.
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੰਗਲਵਾਰ ਦੁਪਹਿਰ ਨੂੰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣਗੇ। ਤਲਵੰਡੀ ਸਾਬੋ ਹਲਕੇ ਦੇ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੱਥਾ ਟੇਕਣ ਮਗਰੋਂ ਸੁਖਬੀਰ ਬਾਦਲ ਪਿੰਡ ਸਥਿਤ ਆਪਣੇ ਘਰ ਜਾਣਗੇ। ਬੁੱਧਵਾਰ ਨੂੰ ਉਹ ਮਲੋਟ ਵਿਖੇ ਪਾਰਟੀ ਦੀ ‘ਪੰਜਾਬ ਬਚਾਓ ਰੈਲੀ’ ਵਿੱਚ ਸ਼ਾਮਲ ਹੋਣਗੇ। ਸ਼ਹਿਰ ਪਹੁੰਚਣ ’ਤੇ ਉਨ੍ਹਾਂ ਦੇ ਸਵਾਗਤ ਲਈ ਰੋਡ ਸ਼ੋਅ ਕੱਢਿਆ ਜਾਵੇਗਾ। ਇਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ ਅਤੇ 28 ਅਗਸਤ ਨੂੰ ਬਾਬਾ ਬਕਾਲਾ ਵਿਖੇ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਨਗੇ।
3.
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟਾਈ। ਸੀਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ਦਾ ਦੁੱਖ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਔਖਾ ਹੈ। ਉਨ੍ਹਾਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰਜੀਤ ਦੀ ਖੇਡ ਅਤੇ ਯਾਦ ਨੂੰ ਸਦੀਵੀ ਬਣਾਉਣ ਲਈ ਫਿਰੋਜ਼ਪੁਰ ਦੇ ਪਿੰਡ ਤੂਤ ਵਿਖੇ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪੰਜਾਬ ਦੇ ਇਸ ਮਾਣਮੱਤੇ ਖਿਡਾਰੀ ਦਾ ਯੋਗਦਾਨ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹੇਗਾ।
4.
ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦਰਮਿਆਨ ਭੂਪੇਸ਼ ਬਘੇਲ ਨੇ ਦੱਸਿਆ ਕਿ ਪੰਜਾਬ ਦੇ ਸਿਆਸੀ ਮਾਮਲਿਆਂ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਵਿੱਚ ਬੱਸ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਅਗਲੇ ਹਫ਼ਤੇ ਤੋਂ ਹੀ ਪੰਜਾਬ ਯਾਤਰਾ ਸ਼ੁਰੂ ਹੋ ਸਕਦੀ ਹੈ। ਭੂਪੇਸ਼ ਬਘੇਲ ਮੁਤਾਬਕ ਰਾਹੁਲ ਗਾਂਧੀ ਦੀ ਬੱਸ ਯਾਤਰਾ ਕਰੀਬ 135 ਕਿਲੋਮੀਟਰ ਲੰਬੀ ਹੋਵੇਗੀ ਅਤੇ ਇਸ ਦੌਰਾਨ 25 ਤੋਂ 30 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨ ਦੀ ਯੋਜਨਾ ਹੈ। ਯਾਤਰਾ ਨੂੰ ਪੰਜਾਬ ਦੇ ਤਿੰਨਾਂ ਖੇਤਰਾਂ—ਮਾਝਾ, ਮਾਲਵਾ ਅਤੇ ਦੁਆਬਾ ਨਾਲ ਜੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ।
5.
ਅਜਨਾਲਾ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 27 ਅਗਸਤ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੇਂਦਰੀ ਪੈਟਰਨ ’ਤੇ ਤਨਖਾਹ ਸਕੇਲ ਦੇਣ ਅਤੇ ਪ੍ਰੋਬੇਸ਼ਨ ਪੀਰੀਅਡ ਸਬੰਧੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ। ਉਨ੍ਹਾਂ ਕਿਹਾ ਕਿ 27 ਅਗਸਤ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਹੜਤਾਲ ਵਿੱਚ ਸ਼ਾਮਲ ਹੋਣਗੇ। ਅਜਨਾਲਾ ਵਿੱਚ ਐੱਸਡੀਐੱਮ ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
6.
SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ 29 ਅਗਸਤ ਨੂੰ ਵਿਸ਼ੇਸ਼ ਅਰਦਾਸ ਸਮਾਗਮ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ 27 ਅਗਸਤ ਨੂੰ ਕਮੇਟੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 29 ਅਗਸਤ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਇਸ ਉਪਰੰਤ ਸਮੂਹਿਕ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਨੇ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਇਸ ਦਿਨ ਆਪਣੇ ਪੱਧਰ ’ਤੇ ਅਰਦਾਸ ਸਮਾਗਮ ਕਰਵਾਉਣ ਦੀ ਅਪੀਲ ਕੀਤੀ ਹੈ।
7.
ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਨੇ ਮਿਸ ਯੂਨੀਵਰਸ ਇੰਡੀਆ 2026 ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਜੈਪੁਰ ਵਿੱਚ ਹੋਏ ਫਾਈਨਲ ਮੁਕਾਬਲੇ ਵਿੱਚ ਦੇਸ਼ ਭਰ ਤੋਂ 52 ਫਾਈਨਲਿਸਟਾਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਪਿੱਛੇ ਛੱਡਦਿਆਂ ਲਿਜ਼ ਨੇ ਖਿਤਾਬ ਜਿੱਤਿਆ। ਉਨ੍ਹਾਂ ਨੂੰ ਮਿਸ ਯੂਨੀਵਰਸ ਇੰਡੀਆ 2025 ਮਨਿਕਾ ਵਿਸ਼ਵਕਰਮਾ ਨੇ ਤਾਜ ਪਹਿਨਾਇਆ। ਲਿਜ਼ ਹੁਣ ਮਿਸ ਯੂਨੀਵਰਸ 2026 ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ। ਉਹ ਲਾਅ ਦੀ ਵਿਦਿਆਰਥਣ ਹੋਣ ਦੇ ਨਾਲ-ਨਾਲ ਮਾਡਲ, ਅਦਾਕਾਰਾ ਅਤੇ ਕਲਾਸੀਕਲ ਡਾਂਸਰ ਵੀ ਹੈ।
8.
ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਅੱਜ 25 ਅਗਸਤ ਨੂੰ ਮਾਨਸੂਨ ਦੀ ਗਤੀਵਿਧੀ ਕਮਜ਼ੋਰ ਹੋ ਜਾਵੇਗੀ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ








































