ਲੁਧਿਆਣਾ, 4 ਨਵੰਬਰ | ਲੁਧਿਆਣਾ ਦੇ ਪਾਵਾ ਚੌਂਕ ਵਿਖੇ ਸ਼ਰਾਬ ਦੇ ਠੇਕੇ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕੁਝ ਵਿਅਕਤੀਆਂ ’ਤੇ ਸ਼ਰਾਬ ਦੇ ਨਸ਼ੇ ਵਿੱਚ ਮਹਿਲਾਵਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ।
ਜਾਣਕਾਰੀ ਮੁਤਾਬਕ, ਮਾਮਲੇ ਦਾ ਪਤਾ ਲੱਗਣ ’ਤੇ ਨਿਹੰਗ ਸਿੰਘ ਰਿੰਕੂ ਗਾਂਧੀ ਮੌਕੇ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਥਿਤ ਤੌਰ ’ਤੇ ਛੇੜਛਾੜ ਕਰਨ ਵਾਲੇ ਵਿਅਕਤੀਆਂ ਦੀ ਕੁੱਟਮਾਰ ਕੀਤੀ।
ਨਿਹੰਗ ਰਿੰਕੂ ਗਾਂਧੀ ਨੇ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਹਰਕਤ ਦੁਬਾਰਾ ਨਾ ਕੀਤੀ ਜਾਵੇ। ਇਸ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਗਈ।
ਫਿਲਹਾਲ ਦਿੱਤੀ ਗਈ ਜਾਣਕਾਰੀ ਵਿੱਚ ਪੁਲਿਸ ਦੀ ਕਾਰਵਾਈ ਬਾਰੇ ਕੋਈ ਵੇਰਵਾ ਸਾਹਮਣੇ ਨਹੀਂ ਆਇਆ।







































