ਪਾਰਟੀ ਦੌਰਾਨ ਕਈ ਲੋਕ ਡੱਬ ‘ਚ ਪਿਸਤੌਲ ਪਾਏ ਵੀ ਆਏ ਨਜ਼ਰਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ਨੇ ਸੁਰੱਖਿਆ ਪ੍ਰਬੰਧਾਂ ‘ਤੇ ਖੜ੍ਹੇ ਕੀਤੇ ਸਵਾਲ
ਜਲੰਧਰ: ਸ਼ਹਿਰ ਦੇ ਰੈਡੀਸਨ ਐਨਕਲੇਵ ਵਿੱਚ ਹੋਈ ਇੱਕ ਪਾਰਟੀ ਦੌਰਾਨ ਹਵਾਈ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੇਅਰ ਵਿਨੀਤ ਧੀਰ ਦੀ ਮੌਜੂਦਗੀ ਦੌਰਾਨ ਹਵਾਈ ਫਾਇਰ ਕੀਤੇ ਜਾਂਦੇ ਦਿਖਾਈ ਦੇ ਰਹੇ ਹਨ।
ਇਸੇ ਪਾਰਟੀ ਦੀ ਵੀਡੀਓ ਵਿੱਚ ਕਈ ਲੋਕ ਡੱਬ ਵਿੱਚ ਪਿਸਤੌਲ ਪਾਏ ਹੋਏ ਵੀ ਨਜ਼ਰ ਆ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਕਾਨੂੰਨ ਵਿਵਸਥਾ ਅਤੇ ਹਥਿਆਰਾਂ ਦੀ ਖੁੱਲ੍ਹੇਆਮ ਨੁਮਾਇਸ਼ ਨੂੰ ਲੈ ਕੇ ਸਵਾਲ ਉੱਠ ਰਹੇ ਹਨ।
ਜਨਤਕ ਥਾਂ ‘ਤੇ ਇਸ ਤਰ੍ਹਾਂ ਹਵਾਈ ਫਾਇਰਿੰਗ ਕਰਨਾ ਲੋਕਾਂ ਦੀ ਸੁਰੱਖਿਆ ਲਈ ਖ਼ਤਰਾ ਬਣ ਸਕਦਾ ਹੈ। ਫਿਲਹਾਲ ਸਾਹਮਣੇ ਆਈ ਵੀਡੀਓ ਦੇ ਆਧਾਰ ‘ਤੇ ਘਟਨਾ ਦੀ ਪੂਰੀ ਜਾਣਕਾਰੀ ਅਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਪੁਸ਼ਟੀ ਹੋਣੀ ਬਾਕੀ ਹੈ।






































