ਜਲੰਧਰ ਦੀ ਗਾਰਡਨ ਕਲੋਨੀ ਵਿੱਚ ਰਹਿਣ ਵਾਲੇ ਲੱਕੀ ਉਬਰਾਏ ਦੇ ਭਰਾ ਦਮਨ ਉਬਰਾਏ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਗੱਡੀ ਦੇ ਸ਼ੀਸ਼ੇ ਤੋੜੇ ਅਤੇ ਫਿਰ ਦਮਨ ਉਬਰਾਏ ’ਤੇ ਹਮਲਾ ਕੀਤਾ।
ਹਾਲਾਂਕਿ ਇਸ ਘਟਨਾ ਦੌਰਾਨ ਦਮਨ ਉਬਰਾਏ ਨੂੰ ਕੋਈ ਜ਼ਿਆਦਾ ਨੁਕਸਾਨ ਨਹੀਂ ਪਹੁੰਚਿਆ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਹਮਲਾਵਰਾਂ ਕੋਲ ਹਥਿਆਰ ਵੀ ਸਨ। ਪਰਿਵਾਰ ਨੇ ਕਿਹਾ ਹੈ ਕਿ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਨੇੜੇ ਲੱਕੀ ਉਬਰਾਏ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਉਨ੍ਹਾਂ ਦੇ ਭਰਾ ’ਤੇ ਹੋਏ ਇਸ ਹਮਲੇ ਨੇ ਇੱਕ ਵਾਰ ਫਿਰ ਇਲਾਕੇ ਵਿੱਚ ਚਰਚਾ ਛੇੜ ਦਿੱਤੀ ਹੈ।







































