ਜਲੰਧਰ ਦੀ ਰਾਮਾ ਮੰਡੀ ’ਚ ਸਲਾਦ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

0
7

ਜਲੰਧਰ ਦੀ ਰਾਮਾ ਮੰਡੀ ਵਿੱਚ ਦੇਰ ਰਾਤ ਇੱਕ ਸਲਾਦ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਜਾਣਕਾਰੀ ਮੁਤਾਬਕ ਨੇੜਲੇ ਇਲਾਕੇ ਦੇ ਲੋਕਾਂ ਨੇ ਦੁਕਾਨ ਵਿੱਚੋਂ ਧੂੰਆਂ ਉੱਠਦਾ ਦੇਖਿਆ ਤਾਂ ਤੁਰੰਤ ਰਾਮਾ ਮੰਡੀ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਪਹੁੰਚਣ ਤੱਕ ਦੁਕਾਨ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਚੁੱਕੀ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਾਫ਼ੀ ਮੁਸ਼ੱਕਤ ਕਰਕੇ ਅੱਗ ’ਤੇ ਕਾਬੂ ਪਾਇਆ।

ਅੱਗ ਕਾਰਨ ਦੁਕਾਨ ਵਿੱਚ ਲੱਗਿਆ ਏਸੀ, ਬਾਹਰ ਲੱਗਾ ਬੋਰਡ ਅਤੇ ਅੰਦਰਲੀ ਛੱਤ ਵੀ ਨੁਕਸਾਨੀ ਗਈ। ਲੋਕਾਂ ਅਤੇ ਕੌਂਸਲਰ ਮੁਤਾਬਕ ਅਜੇ ਤੱਕ ਦੁਕਾਨ ਦੇ ਮਾਲਕ ਦੀ ਪਛਾਣ ਨਹੀਂ ਹੋ ਸਕੀ ਹੈ।

ਸਾਵਧਾਨੀ ਵਜੋਂ ਨੇੜਲੀਆਂ ਦੁਕਾਨਾਂ ਦੇ ਮਾਲਕਾਂ ਨੂੰ ਬਿਜਲੀ ਦੇ ਉਪਕਰਨ ਅਤੇ ਐੱਮਸੀ ਬੰਦ ਕਰਨ ਲਈ ਕਿਹਾ ਗਿਆ, ਤਾਂ ਜੋ ਅੱਗ ਕਾਰਨ ਹੋਰ ਨੁਕਸਾਨ ਨਾ ਹੋਵੇ। ਇਸ ਦੌਰਾਨ ਦੁਕਾਨ ਦੇ ਅੰਦਰ ਰੱਖਿਆ ਗੈਸ ਸਿਲੰਡਰ ਵੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਮੌਕੇ ’ਤੇ ਮੌਜੂਦ ਲੋਕਾਂ ਨੇ ਪੀੜਤ ਪਰਿਵਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਗੱਲ ਕਹੀ ਹੈ।