ਜਲੰਧਰ ‘ਚ ਅੱਜ ਕੋਵਿਡ ਕੇਅਰ ਸੈਂਟਰ ਅਤੇ ਹੋਮ ਕੁਆਰੰਟੀਨ ਕੀਤੇ 48 ਮਰੀਜ਼ਾਂ ਨੇ ਜਿੱਤੀ ਕੋਰੋਨਾ ਤੋਂ ਜੰਗ

0
493

ਜਲੰਧਰ . ਜ਼ਿਲ੍ਹੇ ਜਲੰਧਰ ਵਿਖੇ ਅੱਜ 48 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਜਿਸ ਵਿੱਚ ਮੈਰੀਟੋਰੀਅਸ ਸਕੂਲ ਦੇ 6, ਸਿਵਲ ਹਸਪਤਾਲ ਦੇ 4 ਅਤੇ ਆਈ.ਐਮ.ਏ. ਸਹੂਲਤ ਸੈਂਟਰ ਤੋਂ ਇਕ ਅਤੇ 37 ਮਰੀਜ਼ ਉਹ ਹਨ ਜਿਨਾਂ ਵਲੋਂ ਆਪਣਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ।

ਜਿਨ੍ਹਾਂ ਮਰੀਜ਼ਾਂ ਨੂੰ ਅੱਜ ਛੁੱਟੀ ਦਿੱਤੀ ਗਈ ਉਨ੍ਹਾਂ ਵਿੰਚ ਹਿਮਾਂਸ਼ੂ, ਰੂਪ ਲਾਲ, ਰਾਜਾ, ਅਮਨਪੀ੍ਰਤ ਸਿੰਘ, ਜਸਬੀਰ ਕੌਰ, ਕਾਜਲ, ਰਾਮ ਕੁਮਾਰ, ਸ਼ਾਂਤੀ ਦੇਵੀ ਅਤੇ ਰਾਮ ਦੁਲਾਰੇ ਅਤੇ ਦੋ ਹੋਰ ਕੋਵਿਡ ਕੇਅਰ ਸੈਂਟਰ ,ਸਿਵਲ ਹਸਪਤਾਲ ਅਤੇ ਆਈ.ਐਮ.ਏ. ਸਹੂਲਤ ਕੇਂਦਰ ਵਿਖੇ ਕੋਰੋਨਾ ਪਾਜ਼ੀਟਿਵ ਪਾਏ ਜਾਣ ‘ਤੇ ਦਾਖਿਲ ਕਰਵਾਏ ਗਏ ਸਨ ਜਿਥੇ ਉਨ੍ਹਾਂ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਅਤੇ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀਆਂ ਟੀਮਾਂ ਵਲੋਂ ਇਲਾਜ ਕੀਤਾ ਗਿਆ।

ਇਸੇ ਤਰ੍ਹਾਂ 37 ਮਰੀਜ਼ਾਂ ਵਲੋਂ ਅੱਜ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਗਿਆ। ਇਨ੍ਹਾਂ ਮਰੀਜ਼ਾਂ ਨੂੰ ਵੀ ਕੋਵਿਡ ਕੇਅਰ ਸੈਂਟਰ ਤੋਂ ਛੁੱਟੀ ਦਿੱਤੀ ਗਈ ਸੀ ਅਤੇ ਹੋਮ ਕੁਅਰੰਟੀਨ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਸੀ ਅਤੇ ਇਨਾਂ ਵਲੋਂ ਅੱਜ ਹੋਮ ਕੁਆਰੰਟੀਨ ਦਾ ਸਮਾਂ ਸਫ਼ਲਤਾ ਪੂਰਵਕ ਪੂਰਾ ਕਰ ਲਿਆ ਗਿਆ ਹੈ।

ਛੁੱਟੀ ਮਿਲਣ ਉਪਰੰਤ ਇਨ੍ਹਾਂ ਮਰੀਜ਼ਾਂ ਨੇ ਕਿਹਾ ਕਿ ਮਰੀਜ਼ਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਕੀਤੇ ਗਏ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਜਿਨਾਂ ਲਈ ਉਹ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਉਨ੍ਹਾਂ ਵਲੋਂ ਇਸ ਔਖੀ ਘੜੀ ਵਿੱਚ ਡਾਕਟਰਾਂ ਅਤੇ ਸਿਹਤ ਅਮਲੇ ਵਲੋਂ ਉਨਾਂ ਲਈ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੀ ਵੀ ਸ਼ਲਾਘਾ ਕੀਤੀ ਗਈ।

ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਵਚਨਬੱਧਤਾ ਅਤੇ ਹਰੇਕ ਪੰਜਾਬ ਵਾਸੀ ਖਾਸ ਕਰਕੇ ਜਲੰਧਰ ਵਾਸੀਆਂ ਦੀ ਦ੍ਰਿੜ ਇੱਛਾ ਸ਼ਕਤੀ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਹਰ ਹਾਲ ਵਿੱਚ ਜਿੱਤਣ ਲਈ ਪਾਬੰਦ ਹੈ।