ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ 14 ਤੋ 17 ਜੁਲਾਈ ਤੱਕ ਹੋਏਗੀ ਬਾਰਿਸ਼

0
451

ਚੰਡੀਗੜ੍ਹ . ਹੁੰਮਸ ਦੀ ਗਰਮੀ ਤੋਂ ਰਾਹਤ ਦੇਣ ਲਈ ਬਾਰਸ਼ ਆਉਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਮੌਸਮ ਵਿੱਚ ਬਦਲਾਅ ਕਾਰਨ ਆਉਣ ਵਾਲੇ ਪੰਜ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ।

ਦਿਨ ਸਮੇਂ ਤਾਪਮਾਨ 35 ਡਿਗਰੀ ਤੇ ਰਾਤ ਦੇ ਆਸ ਪਾਸ 25 ਡਿਗਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ 14 ਤੋਂ 17 ਜੁਲਾਈ ਤੱਕ ਦਰਮਿਆਨ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਜਦਕਿ 18 ਤੋਂ 19 ਜੁਲਾਈ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਬਾਰਸ਼ ਦੌਰਾਨ ਹਨੇਰੀ ਆਉਣ ਦੀ ਭਾਰੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਜਲੰਧਰ ਖੇਤਰ ਨੂੰ ਫਾਇਦਾ ਹੋਵੇਗਾ।