ਨਵੀਂ ਦਿੱਲੀ . ਮੋਦੀ ਸਰਕਾਰ ਇੱਕ ਹੋਰ ਵੱਡਾ ਐਲਾਨ ਕਰਨ ਵਾਲੀ ਹੈ। ਸਰਕਾਰ ਜਨਤਕ ਖੇਤਰੀ ਦੇ ਬੈਂਕਾਂ ਦੀ ਗਿਣਤੀ 12 ਤੋਂ ਘਟਾ 5 ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਸਰਕਾਰ ਦਾ ਵਿਚਾਰ ਹੈ ਕਿ ਦੇਸ਼ ਵਿੱਚ ਸਿਰਫ ਚਾਰ ਤੋਂ ਪੰਜ ਸਰਕਾਰੀ ਬੈਂਕ ਹੋਣੇ ਚਾਹੀਦੇ ਹਨ।
ਇੱਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਨਿੱਜੀਕਰਨ ਸਬੰਧੀ ਨਵੀਂ ਤਜਵੀਜ਼ ਬਣਾ ਰਹੀ ਹੈ। ਇਸ ਪ੍ਰਸਤਾਵ ਵਿੱਚ ਬੈਂਕਾਂ ਦੀ ਗਿਣਤੀ ਘੱਟ ਕਰਨ ਦੀ ਯੋਜਨਾ ਹੋਵੇਗੀ। ਇਸ ਨੂੰ ਪਹਿਲਾਂ ਮੰਤਰੀ ਮੰਡਲ ਸਾਹਮਣੇ ਰੱਖਿਆ ਜਾਵੇਗਾ। ਵਿੱਤ ਮੰਤਰਾਲੇ ਨੇ ਇਸ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ।
ਸਰਕਾਰ ਨੇ ਪਿਛਲੇ ਸਾਲ 10 ਸਰਕਾਰੀ ਬੈਂਕਾਂ ਨੂੰ ਚਾਰ ਵੱਡੇ ਬੈਂਕਾਂ ਵਿੱਚ ਮਿਲਾਉਣ ਦਾ ਫੈਸਲਾ ਕੀਤਾ ਸੀ। ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਸਰਕਾਰ ਬੈਂਕਾਂ ਦੀ ਹਿੱਸੇਦਾਰੀ ਵੇਚਣ ਦੀ ਤਿਆਰੀ ਕਰ ਰਹੀ ਹੈ। ਬੈਂਕਾਂ ਦੇ ਨਿੱਜੀਕਰਨ ਦੀ ਸਰਕਾਰ ਦੀ ਯੋਜਨਾ ਅਜਿਹੇ ਸਮੇਂ ‘ਤੇ ਆਈ ਹੈ ਜਦੋਂ ਕੋਰੋਨਾ ਮਹਾਮਾਰੀ ਕਰਕੇ ਬੈਂਕਾਂ ਦਾ ਐਨਪੀਏ ਵਧਣ ਦੀ ਉਮੀਦ ਹੈ। ਮੌਜੂਦਾ ਸੰਕਟ ਕਾਰਨ ਆਰਥਿਕਤਾ ਠੱਪ ਹੈ, ਜਿਸ ਨਾਲ ਬੈਂਕਾਂ ਦੇ ਐਨਪੀਏ ਦੁੱਗਣੇ ਹੋਣ ਦੀ ਉਮੀਦ ਹੈ।