50 ਹਜ਼ਾਰ ਸਮਾਰਟ ਫੋਨ ਤਿਆਰ, 11ਵੀਂ ਅਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ ਦਿਆਂਗੇ; ਚੀਨ ਤੋਂ ਨਹੀਂ ਮੰਗਵਾਏ – ਕੈਪਟਨ

0
18923


ਚੰਡੀਗੜ੍ਹ . ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਵਿਦਿਆਰਥਣਾਂ ਨੂੰ ਸਮਾਰਟਫੋਨ ਦੇਣ ਦਾ ਰਾਗ ਅਲਾਪ ਦਿੱਤਾ ਹੈ। ਇਸ ਵਾਰ ਕੈਪਟਨ ਨੇ ਕਿਹਾ ਹੈ ਕਿ 50 ਹਜ਼ਾਰ ਸਮਾਰਟਫੋਨ ਤਿਆਰ ਹਨ।

ਸਮਾਰਟ ਫੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਨਾਲ ਆਨਲਾਇਨ ਗੱਲਬਾਤ ਦੌਰਾਨ ਕੈਪਟਨ ਨੇ ਕਿਹਾ ਕਿ ਕੰਪਨੀ ਵੱਲੋਂ 50 ਹਜ਼ਾਰ ਸਮਾਰਟਫੋਨ ਆ ਚੁੱਕੇ ਹਨ। ਦੂਜੀ ਵੱਡੀ ਗੱਲ ਕੈਪਟਨ ਨੇ ਇਹ ਆਖੀ ਹੈ ਕਿ ਇਨ੍ਹਾਂ ਸਮਾਰਟਫੋਨਾਂ ਦਾ ਚੀਨ ਨਾਲ ਕੋਈ ਸੰਬੰਧ ਨਹੀਂ। ਇਸ ਤੋਂ ਪਹਿਲਾਂ ਖੁਦ ਕੈਪਟਨ ਨੇ ਕਿਹਾ ਸੀ ਕਿ ਚੀਨ ਵਿੱਚ ਕੋਰੋਨਾ ਆਉਣ ਕਾਰਨ ਸਮਾਰਟਫੋਨ ਵੰਡਣ ਵਿੱਚ ਦੇਰੀ ਹੋ ਰਹੀ ਹੈ।

ਕੈਪਟਨ ਨੇ ਕਿਹਾ ਕਿ ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ।