ਚੰਡੀਗੜ੍ਹ . ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਝ ਦਿਨ ਪਹਿਲਾਂ ਹੀ ਕੈਪਟਨ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਕਿ ਪਹਿਲੇ ਪੜਾਅ ‘ਚ 50 ਹਜ਼ਾਰ ਸਮਾਰਟਫੋਨ ਵੰਡੇ ਜਾਣਗੇ। ਜਿਸ ਦੀਆਂ ਤਸਵੀਰਾਂ ਹੁਣ ਸਰਕਾਰ ਵਲੋਂ ਪੇਸ਼ ਕਰ ਦਿੱਤੀਆਂ ਗਈਆਂ ਹਨ।
ਲਾਵਾ ਕੰਪਨੀ ਦੇ ਇਸ ਸਮਾਰਟਫੋਨ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਦੇਖੀ ਜਾ ਸਕਦੀ ਹੈ। ਇਸ ਨੂੰ ਕੈਪਟਨ ਸਮਾਰਟ ਕੁਨੈਕਟ ਦਾ ਨਾਂ ਦਿੱਤਾ ਗਿਆ ਹੈ। 2017 ਦੀਆਂ ਚੋਣਾਂ ‘ਚ ਕੈਪਟਨ ਵਲੋਂ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਪਰ ਸਰਕਾਰ ਬਣਨ ਦੇ ਤਿੰਨ ਸਾਲ ਬਾਅਦ ਵੀ ਅਜੇ ਸਿਰਫ 12ਵੀਂ ਦੇ 50 ਹਜ਼ਾਰ ਵਿਦਿਆਰਥੀਆਂ ਨੂੰ ਹੀ ਇਹ ਸਮਾਰਟਫੋਨ ਵੰਡੇ ਜਾਣਗੇ। ਚੋਣਾਂ ਦੌਰਾਨ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਸਮਾਰਟਫੋਨਸ ਲਈ ਰਜਿਸਟਰੇਸ਼ਨ ਕਰਵਾਈ ਸੀ। ਇਨ੍ਹਾਂ ਦੀ ਟੈਸਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।